Friday, November 22, 2024

ਮੁੱਕੇਬਾਜੀ ‘ਚ ਜਿਤਾਂ ਹਾਸਲ ਕਰਨ ਵਾਲੀ ਰੁਪਿੰਦਰ ਕੌਰ ਨੂੰ ਸ਼ੋ੍ਮਣੀ ਕਮੇਟੀ ਵਲੋਂ ਇਕ ਲਖ ਦੀ ਸਹਾਇਤਾ

PPN2905201509.jpg

ਅੰਮ੍ਰਿਤਸਰ, 29 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਵਿੱਚ ਹੋਏ ਫੈਂਸਲੇ ਅਨੁਸਾਰ ਮੁੱਕੇਬਾਜੀ ਵਿੱਚ ਰਾਜ, ਰਾਸ਼ਟਰੀ ਅਤੇ ਅੰਤਰੁਰਾਸ਼ਟਰੀ ਖੇਡਾਂ ਵਿੱਚ ਜਿੱਤਾਂ ਹਾਸਲ ਕਰਨ ਵਾਲੀ ਵਿਦਿਆਰਥਣ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ।
ਦਫ਼ਤਰ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਂਦੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵੁਮੈਨ, ਝਾੜ ਸਾਹਿਬ (ਲੁਧਿਆਣਾ) ਦੀ ਵਿਦਿਆਰਥਣ ਰੁਪਿੰਦਰ ਕੌਰ ਨੇ ਕੇਵਲ ਲੁਧਿਆਣਾ ਜ਼ਿਲ੍ਹੇ ਦਾ ਹੀ ਨਹੀਂ ਬਲਕਿ ਪੰਜਾਬ ਅਤੇ ਭਾਰਤ ਦਾ ਨਾਮ ਪੂਰੇ ਵਿਸ਼ਵ ਭਰ ਵਿੱਚ ਰੌਸ਼ਨ ਕੀਤਾ ਹੈ।ਉਨ੍ਹਾਂ ਕਿਹਾ ਕਿ ਪਹਿਲਾਂ ਰਾਜ, ਫੇਰ ਰਾਸ਼ਟਰੀ ਅਤੇ ਅੰਤਰੁਰਾਸ਼ਟਰੀ ਮੁੱਕੇਬਾਜੀ ਵਿੱਚ ਪਿਛਲੇ ਤਿੰਨਾਂ ਸਾਲਾਂ ਤੋਂ ਇਸ ਵਿਦਿਆਰਥਣ ਨੇ ਜਿੱਤਾਂ ਹਾਸਲ ਕਰਕੇ ਪੂਰੀ ਸਿੱਖ ਕੌਮ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਰੁਪਿੰਦਰ ਕੌਰ ਦੀਆਂ ਮੁੱਕੇਬਾਜੀ ਵਿੱਚ ਵਡਮੁੱਲੀਆਂ ਪ੍ਰਾਪਤੀਆਂ ਲਈ ਉਸ ਨੂੰ ਸਾਲ 2016 ਵਿੱਚ ਉਲਿੰਪਕ ਖੇਡਾਂ ਵਿੱਚ ਭਾਗ ਲੈਣ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਹੈ।ਉਨ੍ਹਾਂ ਰੁਪਿੰਦਰ ਕੌਰ ਤੋਂ ਆਸ ਪ੍ਰਗਟਾਈ ਕਿ ਅੱਗੋਂ ਵੀ ਇਹ ਹੋਣਹਾਰ ਵਿਦਿਆਰਥਣ ਮੁੱਕੇਬਾਜੀ ਵਿੱਚ ਜਿੱਤਾਂ ਹਾਸਲ ਕਰਕੇ ਆਪਣੇ ਮਾਤਾੁਪਿਤਾ, ਪੂਰੀ ਸਿੱਖ ਕੌਮ ਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰੇ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply