
ਪੱਟੀ, 29 ਮਈ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਮਿਸ਼ਨ ਵਿਸਥਾਰ ਤਹਿਤ ਪੰਜਾਬ ਦੇ ਦੌਰੇ ਤੇ ਦਿੱਲੀ ਤੋਂ ਵਿਸ਼ੇਸ਼ ਤੌਰ ਤੇ ਆਮ ਆਦਮੀ ਪਾਰਟੀ ਦੇ ਦੁਰਗੇਸ਼ ਪਾਠਕ ਦੀ ਰਹਿਨੁਮਾਈ ਹੇਠ ਰਾਸ਼ਟਰੀ ਕਨਵੀਨਰ ਅਰਵਿੰਦਰ ਕੇਜ਼ਰੀਵਾਲ ਵੱਲੋਂ ਭੇਜੀ ਟੀਮ ਨੇ ਹਲਕਾ ਪੱਟੀ ਦੇ ਇੰਚਾਰਜ ਰਣਜੀਤ ਸਿੰਘ ਚੀਮਾ ਦੀ ਅਗਵਾਈ ਵਿੱਚ ਹਲਕੇ ਦੇ ਬੂਥ ਪੱਧਰ ਦੀਆਂ ਕਮੇਟੀਆਂ ਦਾ ਜਾਇਜ਼ਾ ਲਿਆ।ਇਸ ਮੌਕੇ ਦੁਰਗੇਸ਼ ਪਾਠਕ ਨੇ ਕਿਹਾ ਕਿ ਮਿਸ਼ਨ ਵਿਸਥਾਰ ਤਹਿਤ ਕੀਤੇ ਪੰਜਾਬ ਦੇ ਦੌਰੇ ਤੋਂ ਇਹ ਸਾਹਮਣੇ ਆ ਰਿਹਾ ਹੈ ਕਿ ਪੰਜਾਬ ਵਿੱਚ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚੋਂ ਆਮ ਆਦਮੀ ਪਾਰਟੀ 100 ਤੋਂ ਵੱਧ ਸੀਟਾਂ ‘ਤੇ ਜਿੱਤ ਹਾਸਲ ਕਰੇਗੀ ਅਤੇ ਇੱਕ ਮਜ਼ਬੂਤ ਸਰਕਾਰ ਬਣਾ ਕੇ ਪੰਜਾਬ ਵਾਸੀਆਂ ਨੂੰ ਭ੍ਰਿਸ਼ਟਾਚਾਰ, ਨਸ਼ਾਖੋਰੀ, ਧੱਕੇਸ਼ਾਹੀ ਅਤੇ ਮਹਿੰਗਾਈ ਤੋਂ ਮੁਕਤੀ ਦਿਵਾ ਕੇ ਇੱਕ ਸਾਫ ਸੁਥਰਾ ਅਤੇ ਜਿੰਮੇਵਾਰ ਪ੍ਰਸ਼ਾਸ਼ਨ ਦੇਵੇਗੀ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਅੰਦੋਲਨ ਹੈ, ਜਿਸਦਾ ਨਿਸ਼ਾਨਾ ਸਮਾਜਿਕ ਬੁਰਾਈਆਂ ਨੂੰ ਦੂਰ ਕਰਨਾ ਅਤੇ ਸਮੁੱਚੇ ਸਮਾਜ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣਾ ਹੈ।ਇਸ ਮੌਕੇ ਰਣਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ-ਭਾਜਪਾ ਅਤੇ ਕਾਂਗਰਸ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ ਅਤੇ ਬੜੀ ਬੇਸਬਰੀ ਨਾਲ 2017 ਦੀਆਂ ਚੌਣਾਂ ਦਾ ਇੰਤਜ਼ਾਰ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇ ਲੋਕਾਂ ਨੂੰ ਵੀ ਆਪ ਦੀ ਸਰਕਾਰ ਬਣਨ ਤੇ ਦਿੱਲੀ ਵਰਗੀਆਂ ਸਹੂਲਤਾਂ ਮਿਲਣਗੀਆਂ। ਇਸ ਮੌਕੇ ਪਾਰਟੀ ਦੇ ਸੈਂਕੜੇ ਵਰਕਰ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media