ਅੰਮ੍ਰਿਤਸਰ, 29 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦਾ ਜਨਮ ਦਿਹਾੜਾ 2 ਜੂਨ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈਸ ਨੋਟ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 2 ਜੂਨ ਨੂੰ ਸਵੇਰੇ 10.00 ਵਜੇ ਪੈਣਗੇ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਸੰਗਤਾਂ ਨੂੰ ਅਪੀਲ ਹੈ ਕਿ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media