
ਅੰਮ੍ਰਿਤਸਰ, 27 ਮਈ (ਗੁਰਚਰਨ ਸਿੰਘ) ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੁਰੂ ਨਾਨਕ ਨਿਰੰਕਾਰੀ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ।ਸਾਰੇ ਵਿਦਿਆਰਥੀ ਜਿੱਥੇ ਫਸਟ ਡਵੀਜ਼ਨ ਵਿੱਚ ਪਾਸ ਹੋਏ, ਉਥੇ ਹੀ ਸਕੂਲ ਵਿੱਚ ਟਾਪ ਪੁਜੀਸ਼ਨ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ।ਸਕੂਲ ਦੇ ਮੈਨੇਜਰ ਸz: ਸਰਬਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਹੋਰ ਵੀ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਦੱਸਿਆ ਕਿ ਨਵਦੀਪ ਕੌਰ ਪੁੱਤਰੀ ਸ: ਅਵਤਾਰ ਸਿੰਘ 94.6 ਫੀਸਦੀ, ਮੁਸਕਾਨ ਪੁੱਤਰੀ ਸ: ਜੋਗਿੰਦਰ ਸਿੰਘ 92.4 ਫੀਸਦੀ, ਹਰਪ੍ਰੀਤ ਕੌਰ ਪੁੱਤਰੀ ਸ: ਨਿਸ਼ਾਨ ਸਿੰਘ 91.5 ਫੀਸਦੀ ਨੰਬਰ ਲੈ ਕੇ ਸਕੂਲ, ਅਧਿਆਪਕਾਂ ਅਤੇ ਮਾਤਾ-ਪਿਤਾ ਦਾ ਨਾਂ ਰੋਸ਼ਨ ਕੀਤਾ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media