Monday, September 21, 2026

 ਤੰਬਾਕੂ ਦੇ ਮਾਰੂ ਪ੍ਰਭਾਵਾਂ ਤੋ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ

ਵਿਦਿਆਰਥੀਆਂ ਨੇ ਜੀਵਨ ਭਰ ਤੰਬਾਕੂ ਦਾ ਸੇਵਨ ਨਾ ਕਰਨ ਦੀ ਚੁੱਕੀ ਸਹੁੰ

User comments
User comments

ਬਟਾਲਾ, 31 ਮਈ (ਨਰਿੰਦਰ ਬਰਨਾਲ) – ਸਿਖਿਆ ਵਿਭਾਗ ਦੀਆਂ ਜਾਰੀ ਹਦਾਇਤਾ ਦੀ ਪਾਲਣਾਂ ਹਿੱਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਸਰਜਾ(ਗੁਰਦਾਸਪੁਰ) ਵਿਖੇ ਪ੍ਰਿੰਸੀਪਲ ਸ੍ਰੀ ਮਤੀ ਜਸਬੀਰ ਕੌਰ ਤੇ ਸਮੂਚੇ ਸਟਾਫ ਦੀ ਅਗਵਾਈ ਹੇਠ ਸਕੂਲ ਵਿਖੇ ਨੌ ਤੰਬਾਕੂ ਡੇ ਮਨਾਉਦਿਆਂ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾਰੂ ਪ੍ਰਭਾਂਵਾਂ ਤੋ ਜਾਣੂ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਨਰਿੰਦਰ ਸਿੰਘ ਬਿਸ਼ਟ ਤੇ ਸ੍ਰੀ ਸ਼ਾਮ ਕੁਮਾਰ ਪਰਾਸ਼ਰ ਵੱਲੋ ਸੰਬੋਧਨ ਕਰਦਿਆਂ ਕਿਹਾ ਕਿ ਤੰਬਾਕੂ ਇੱਕ ਬਹੁਤ ਘਾਤਕ ਪਦਾਰਥ ਤੇ ਇਸ ਦੀ ਵਰਤੋਂ ਨਾਲ ਸਮਾਜ ਵਿੱਚ ਕੈਂਸਰ ਦੀ ਸ਼ੁਰੂਆਤ ਹੁੰਦੀ ਹੈ। ਹੌਲੀ ਇਹ ਬਿਮਾਰੀ ਲਾ-ਇਲਾਜ਼ ਹੋ ਜਾਂਦੀ ਹੈ ਕਿ ਵਿਆਕਤੀ ਦੀ ਅੰਤ ਮੌਤ ਹੋ ਜਾਦੀ ਹੈ। ਵਿਦਿਆਰਥੀਆਂ ਤੇ ਅਧਿਆਪਕਾਂ ਨੇ ਇਸ ਮੌਕੇ ਸਹੁੰ ਚੁੱਕੀ ਕਿ ਜੀਵਨ ਭਰ ਉਹ ਤੰਬਾਕੂ ਦਾ ਸੇਵਨ ਨਹੀ ਕਰਨਗੇ । ਇਸ ਮੌਕੇ ਪ੍ਰਿੰਸੀਪਲ ਜਸਬੀਰ ਕੌਰ ਤੋ ਇਲਾਵਾ ਲਖਵਿੰਦਰ ਸਿੰਘ ਢਿਲੋਂ, ਪਰਮਜੀਤ ਸਿੰਘ ਚੀਮਾਂ, ਅਜਮੇਰ ਸਿੰਘ, ਹਰਪ੍ਰੀਤ ਸਿੰਘ , ਗੁਰਭੇਜ ਸਿੰਘ, ਨਰਿੰਦਰ ਸਿੰਘ, ਸੁਖਦੇਵ ਸਿੰਘ,ਨੀਰੂ ਬਾਲਾ, ਪਰਦੀਪ ਕੋਰ ਆਦਿ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply