ਅੰਮ੍ਰਿਤਸਰ, 1 ਜੂਨ (ਗੁਰਚਰਨ ਸਿੰਘ) – ਪਿਛਲੇ ਮਹੀਨੇ ਦੀ 13 ਅਪ੍ਰੈਲ ਨੂੰ ਪਿੰਡ ਚੂਹੇਵਾਲ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦੇ ਗੁਰਦੁਆਰੇ ਵਿੱਚ ਨਿਸ਼ਕਾਮ ਤੌਰ ਤੇ ਸੇਵਾ ਕਰਨ ਵਾਲੇ 25 ਸਾਲਾ ਨੌਜਵਾਨ ਸੁਰਿੰਦਰ ਸਿੰਘ ਟਿੰਕੂ, 60 ਫੁੱਟ ਉੱਚੇ ਨਿਸ਼ਾਨ ਸਾਹਿਬ ਤੋਂ ਰੱਸੀ ਟੁੱਟਣ ਕਾਰਨ ਡਿੱਗ ਪਿਆ ਸੀ।ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.), ਸ੍ਰੀ ਅੰਮ੍ਰਿਤਸਰ ਵੱਲੋਂ ਭਾਈ ਮਨਜੀਤ ਸਿੰਘ ਦੀ ਰਹਿਨੁਮਾਈ ਹੇਠ ਪਿੰਡ ਦੇ ਸਰਪੰਚ ਅਮਰੀਕ ਸਿੰਘ ਅਤੇ ਪ੍ਰਧਾਨ ਪਰਮਜੀਤ ਸਿੰਘ ਦੇ ਸਹਿਯੋਗ ਨਾਲ ਤਕਰੀਬਨ ਡੇਢ ਮਹੀਨਾ ਉਸ ਨੌਜਵਾਨ ਦਾ ਇਲਾਜ ਪੂਰਨ ਤਨਦੇਹੀ ਨਾਲ ਕਰਵਾਇਆ ਗਿਆ।ਦੇਹ ਅਰੋਗਤਾ ਹੋਣ ‘ਤੇ ਸੁਰਿੰਦਰ ਸਿੰਘ ਟਿੰਕੂ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ੁਕਰਾਨਾ ਕਰਨ ਹਿੱਤ ਪਿੰਡ ਚੂਹੇਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵੱਲੋਂ ਪੁੱਜੇ ਗੁਰਬਖ਼ਸ਼ ਸਿੰਘ ਬੱਗਾ, ਜੁਗਿੰਦਰ ਸਿੰਘ ਟੰਡਨ, ਜਸਬੀਰ ਸਿੰਘ ਸੇਠੀ ਅਤੇ ਗਿਆਨੀ ਚਰਨ ਸਿੰਘ ਨੇ ਸੁਰਿੰਦਰ ਸਿੰਘ ਟਿੰਕੂ ਨੂੰ ਸਿਰੋਪਾਓ ਤੇ ਸਨਮਾਨ ਚਿੰਨ ਭੇਂਟ ਕੀਤਾ।ਇਸ ਮੌਕੇ ਪਿੰਡ ਦੇ ਮੁਹਤਬਰ ਸੱਜਣਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਪੰਜਾਬ ਸਰਕਾਰ ਵੱਲੋਂ ਸ੍ਰੀ ਦੇਸ ਰਾਜ ਧੁੱਗਾ ਨੇ ਵੀ ਹਾਜਰੀ ਭਰੀ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media