ਅੰਮ੍ਰਿਤਸਰ, 1 ਜੂਨ (ਚਰਨਜੀਤ ਸਿੰਘ ਛੀਨਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚਾਰ ਹਫਤਿਆਂ ਦਾ ਜਨਰਲ ਓਰੀਐਂਟੇਸ਼ਨ ਪ੍ਰੋਗਰਾਮ-97 ਅੱਜ ਇਥੇ ਸਮਾਪਤ ਹੋ ਗਿਆ। ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਯੂ.ਜੀ.ਸੀ. ਮਨੁੱਖੀ ਸ੍ਰੋਤ ਵਿਕਾਸ ਕੇਂਦਰ ਵੱਲੋਂ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ 47 ਅਧਿਆਪਕਾਂ ਨੇ ਭਾਗ ਲਿਆ।
ਨੈਕ, ਬੰਗਲੌਰ ਦੇ ਸਾਬਕਾ ਡਾਇਰੈਕਟਰ ਅਤੇ ਨਾਰਥ ਈਸਟਰਨ ਹਿਲ ਯੂਨੀਵਰਸਿਟੀ, ਸ਼ਿਲਾਂਗ ਦੇ ਸਾਬਕਾ ਪ੍ਰੋਫੈਸਰ, ਡਾ. ਏ.ਐਨ. ਰਾਏ ਨੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕੀਤੀ। ਕੇਂਦਰ ਦੇ ਡਾਇਰੈਕਟਰ, ਡਾ. ਅਵਿਨਾਸ਼ ਕੌਰ ਨਾਗਪਾਲ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਸਵਾਗਤ ਕੀਤਾ ਅਤੇ ਡਿਪਟੀ ਡਾਇਰੈਕਟਰ, ਡਾ. ਮੋਹਨ ਕੁਮਾਰ ਨੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ।
ਡਾ. ਰਾਏ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਉਚੇਰੀ ਸਿਖਿਆ ਮੌਜੂਦਾ ਸਮੇਂ ਵਿਚ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਦੁੱਖ ਦਾ ਪ੍ਰਗਟਾਵਾ ਕੀਤਾ ਕਿ ਉਚੇਰੀ ਸਿਖਿਆ ਪ੍ਰਤੀ ਹਰ ਪ੍ਰਾਂਤ ਤੇ ਖੇਤਰ ਵਿਚ ਵੱਖ-ਵੱਖ ਧਾਰਨਾਵਾਂ ਹਨ ਅਤੇ ਇਕਸੁਰਤਾ ਦੀ ਜਿਆਦਾਤਰ ਕਮੀ ਹੈ। ਉਨ੍ਹਾਂ ਕਿਹਾ ਕਿ ਉਚੇਰੀ ਸਿਖਿਆ ਦੀਆਂ ਸੰਸਥਾਵਾਂ ਅਤੇ ਉੱਚ ਪਾਏ ਦੇ ਅਧਿਆਪਨ ਦੀ ਵੀ ਘਾਟ ਹੈ। ਉਨ੍ਹਾਂ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੀਆਂ ਜ਼ਿੰੰਮੇਵਾਰੀਆਂ ਲਗਨ ਅਤੇ ਮਿਹਨਤ ਤੇ ਪ੍ਰਤੀਬੱਧਤਾ ਨਾ ਨਿਭਾਉਣ ਅਤੇ ਉਚੇਰੀ ਸਿਖਿਆ ਦੇ ਵਿਕਾਸ ਵਿਚ ਆਪਣਾ ਯੋਗਦਾਨ ਪਾਉਣ।
ਪ੍ਰੋ. ਨਾਗਪਾਲ ਨੇ ਕਿਹਾ ਕਿ ਅਧਿਆਪਕਾਂ ਨੂੰ ਵੱਧ ਤੋਂ ਵੱਧ ਉੱਚ ਪਾਏ ਦਾ ਗਿਆਨ ਪ੍ਰਾਪਤ ਕਰਕੇ ਵਿਦਿਆਰਥੀਆਂ ਵਿਚ ਵੰਡਣਾ ਚਾਹੀਦਾ ਹੈ। ਭਾਗ ਲੈਣ ਵਾਲੇ ਅਧਿਆਪਕਾਂ ਨੂੰ ਇਸ ਮੌਕੇ ਮੁੱਖ ਮਹਿਮਾਨ ਵੱਲੋਂ ਸਰਟੀਫਿਕੇਟ ਵੀ ਵੰਡੇ ਗਏ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀਆਂ ਵਿੱਦਿਅਕ ਸੰਸਥਾਵਾਂ ’ਚ ਮਨਾਇਆ ਲੋਹੜੀ ਦਾ ਤਿਉਹਾਰ
ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ …