ਅੰਮ੍ਰਿਤਸਰ, 10 ਅਪ੍ਰੈਲ (ਗੁਰਪ੍ਰੀਤ ਸਿੰਘ)- ਸਿੱਖ ਕੌਮ ਦੇ ਧਾਰਮਿਕ ਮਸਲਿਆਂ ਦੇ ਹੱਲ ਲਈ ਪਹਿਲਕਦਮੀ ਕਰਦਾ ਮੈਗਜ਼ੀਨ ‘ਸਿੱਖ ਸੋਚ’ ਨੂੰ ਸਮੂੰਹ ਸੰਗਤ ਵੱਲੋਂ ਪੂਰਾ ਮਾਣ ਵੀ ਦਿੱਤਾ ਜਾ ਰਿਹਾ ਹੈ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਜਥੇਬੰੰਦੀ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ.) ਦੇ ਜਿਲ੍ਹਾ ਪ੍ਰਧਾਨ ਤੇ ਮੈਂਬਰ ਜੇਲ੍ਹ ਬੋਰਡ ਪੰਜਾਬ ਕੰਵਰਬੀਰ ਸਿੰਘ ਗਿੱਲ ਨੇ ਅੱਜ ਅਪ੍ਰੈਲ 2014 ਦਾ ਅੰਕ ਰਿਲੀਜ਼ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਚਾਰ ਦੀ ਕਮੀ ਦੇ ਕਾਰਨ ਲੋਕ ਖਾਸ ਕਰਕੇ ਨੌਜਵਾਨ ਸਿੱਖੀ ਤੋਂ ਦੂਰ ਹੁੰਦੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਆਪਣੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਹਰ ਪੰਥ ਦਰਦੀ ਨੂੰ ਉਪਰਾਲੇ ਕਰਨੇ ਚਾਹੀਦੇ ਹਨ। ਇਸ ਦੇ ਨਾਲ ਹੀ ਸਿੱਖੀ ਨੂੰ ਬਚਾਉਣ ਲਈ ਕੇਸਾਧਾਰੀ ਹੋਣਾ ਅੱਜ ਸਮੇਂ ਦੀ ਮੁੱਖ ਲੋੜ ਹੈ ਤਾਂ ਹੀ ਸਿੱਖ ਕੌਮ ਦੀ ਪਛਾਣ ਬਣੀ ਰਹਿ ਸਕਦੀ ਹੈ। ਕੰਵਰਬੀਰ ਸਿੰਘ ਨੇ ਕਿਹਾ ਕਿ ਜਥੇਬੰਦੀ ਵੱਲੋਂ ਛੱਪਦਾ ‘ਸਿੱਖ ਸੋਚ’ ਮੈਗਜ਼ੀਨ ਕੌਮ ਦੀ ਸੇਵਾ ਨੂੰ ਸਮਰਪਿਤ ਹੋਣ ਦੇ ਨਾਲ-ਨਾਲ ਯਤਨਸ਼ੀਲ ਰਹੇਗਾ ਕਿ ਸਿੱਖੀ ਦੀ ਚੇਤਨਾ ਹਰ ਘਰ ਵਿੱਚ ਪਹੁੰਚਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨਾਂ ਨੇ ਸਿੱਖੀ ਨੂੰ ਕਾਇਮ ਰੱਖਣ ਲਈ ਅਨੇਕਾਂ ਸ਼ਹੀਦੀਆਂ ਦਿੱਤੀਆਂ ਹਨ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਖਾਸ ਕਰਕੇ ਸਿੱਖ ਨੂੰ ‘ਸਿੰਘ’ ਬਣਾ ਕਿ ਵੱਖਰੀ ਪਹਿਚਾਣ ਨਾਲ ਨਿਵਾਜਿਆ ਹੈ।ਇਸ ਮੌਕੇ ਗੁਰਮਨਜੀਤ ਸਿੰਘ, ਜਗਮੋਹਨ ਸਿੰਘ ਸ਼ਾਂਤ, ਪ੍ਰਿਤਪਾਲ ਸਿੰਘ ਭਾਟੀਆ, ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਬੀਰ ਸਿੰਘ, ਸਤਵਿੰਦਰ ਸਿੰਘ, ਪ੍ਰੀਤ ਮੋਹਨ ਸਿੰਘ, ਸੰਦੀਪ ਸਿੰਘ ਵੀ ਨਾਲ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …