Saturday, March 7, 2026

ਖ਼ਾਲਸਾ ਕਾਲਜ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

PPN0306201507

ਅੰਮ੍ਰਿਤਸਰ, 3 ਜੂਨ (ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਉੱਚੇਚੇ ਤੌਰ ‘ਤੇ ਹਾਜ਼ਰ ਸਨ।
ਇਸ ਮੌਕੇ ਖਾਲਸਾ ਕਾਲਜ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਗੁਰ ਜਸ ਗਾਇਨ ਕਰਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ। ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਸ: ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।
ਸ: ਛੀਨਾ ਨੇ ਸਮੂੰਹ ਸੰਗਤ ਤੇ ਦੇਸ਼-ਵਿਦੇਸ਼ ਵਿੱਚ ਵੱਸਦੇ ਲੋਕਾਂ ਨੂੰ ਪਵਿੱਤਰ ਦਿਹਾੜੇ ‘ਤੇ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਮਹਾਰਾਜ ਜੀ ਨੇ ਧਾਰਮਿਕ, ਰਾਜਨੀਤਿਕ ਅਤੇ ਸੱਭਿਆਚਾਰਕ ਚੇਤਨਾ ਲੋਕਾਂ ਨੂੰ ਮੁਹੱਈਆ ਕਰਨ ਦੇ ਲਈ ਤਾਕਤਵਰ ਧਾਰਮਿਕ ਵਿਚਾਰਧਾਰਾ ਨੂੰ ਜਨਮ ਦਿੱਤਾ ਤਾਂ ਕਿ ਉਹ ਸਵਾਭਿਮਾਨੀ ਜ਼ਿੰਦਗੀ ਬਤੀਤ ਕਰਨ ਦੇ ਕਾਬਲ ਹੋਵੇ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਗੁਰਤਾਗੱਦੀ ‘ਤੇ ਬੈਠਣ ਸਮੇਂ 2 ਤਲਵਾਰਾਂ ‘ਮੀਰੀ-ਪੀਰੀ’ ਧਾਰਨ ਕੀਤੀਆਂ ਜੋ ਕਿ ਭਗਤੀ ਅਤੇ ਸ਼ਕਤੀ ਦਾ ਪ੍ਰਤੀਕ ਹਨ। ਸ: ਛੀਨਾ ਕਿਹਾ ਕਿ ਹਰੇਕ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ‘ਤੇ ਚਲਣਾ ਚਾਹੀਦਾ ਹੈ। ਇਸ ਮੌਕੇ ਸ: ਛੀਨਾ ਤੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮਿਲਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਣ, ਮੈਂਬਰ ਅਜੀਤ ਸਿੰਘ ਬਸਰਾ, ਲਖਵਿੰਦਰ ਸਿੰਘ ਢਿੱਲੋਂ, ਐੱਸ. ਐੱਸ. ਛੀਨਾ, ਪਰਮਜੀਤ ਸਿੰਘ ਬੱਲ, ਮਨਮੋਹਨ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਗਿੱਲ, ਜੀ. ਐੱਸ. ਭੱਟੀ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜੇ. ਐੱਸ. ਢਿੱਲੋਂ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਪ੍ਰਿੰਸੀਪਲ ਡਾ. ਐੱਸ. ਕੇ. ਜੰਡ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਆਰ. ਕੇ. ਧਵਨ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫਿਜੀਕਲ ਐਜ਼ੂਕੇਸ਼ਨ ਪ੍ਰਿੰ: ਜੀ. ਐੱਸ. ਕੰਗ, ਖ਼ਾਲਸਾ ਕਾਲਜ ਇੰਜੀਨੀਅਰਿੰਗ ਐਂਡ ਟੈਕਨਾਜੋਜੀ ਪ੍ਰਿੰਸੀਪਲ ਡਾ. ਅਮਰਪਾਲ ਸਿੰਘ, ਖਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਐੱਚ. ਬੀ. ਸਿੰਘ, ਖਾਲਸਾ ਕਾਲਜ ਸੀ: ਸੈਕੰ: ਸਕੂਲ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ (ਰਣਜੀਤ ਐਵੀਨਿਊ) ਪ੍ਰਿੰਸੀਪਲ ਦਵਿੰਦਰ ਕੌਰ ਸੰਧੂ, ਖਾਲਸਾ ਕਾਲਜ ਪਬਲਿਕ ਸਕੂਲ (ਹੇਰ) ਪ੍ਰਿੰਸੀਪਲ ਗੁਰਿੰਦਰਜੀਤ ਕੌਰ, ਕੌਂਸਲ ਦੇ ਅੰਡਰ ਸੈਕਟਰੀ-ਕਮ-ਡਿਪਟੀ ਡਾਇਰੈਕਟਰ ਡੀ. ਐੱਸ. ਰਟੌਲ, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply