ਅੰਮ੍ਰਿਤਸਰ, 3 ਜੂਨ (ਗਰੁਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ ਦੇ ਸਭਰਾਂ ਤੋਂ ਪ੍ਰਚਾਰਕ ਸ: ਸੁਰਜੀਤ ਸਿੰਘ ਦੇ ਸਪੁ’ਤਰ ਕਾਕਾ ਬਲਰਾਜ ਸਿੰਘ ਦੇ ਭਰ ਜਵਾਨੀ ‘ਚ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਸ: ਰੂਪ ਸਿੰਘ ਤੇ ਸ: ਮਨਜੀਤ ਸਿੰਘ ਸਕੱਤਰ, ਸ: ਬਲਵਿੰਦਰ ਸਿੰਘ ਜੌੜਾ ਸਿੰਘਾ, ਸ: ਹਰਭਜਨ ਸਿੰਘ ਮਨਾਵਾਂ ਤੇ ਸ: ਸੁਖਦੇਵ ਸਿੰਘ ਭੂਰਾ ਕੋਹਨਾ ਵਧੀਕ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰੀਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਇਥੋਂ ਜਾਰੀ ਪ੍ਰੈਸ ਨੋਟ ‘ਚ ਉਨ੍ਹਾਂ ਕਿਹਾ ਕਿ ਕਾਕਾ ਬਲਰਾਜ ਸਿੰਘ ਬਹੁਤ ਹੀ ਹੋਣਹਾਰ ਲੜਕਾ ਸੀ।ਜਿਸ ਨੇ 17 ਸਾਲ ਦੀ ਉਮਰ ਵਿੱਚ ਹੀ ਵਿਦਿਆ ਦੇ ਨਾਲ-ਨਾਲ ਗੁਰਬਾਣੀ ਕੀਰਤਨ ਵਿੱਚ ਵੀ ਚੰਗਾ ਨਾਂ ਖੱਟਿਆ ਅਤੇ ਹੋਰ ਖੇਤਰਾਂ ਵਿੱਚ ਵੀ ਮੱਲਾਂ ਮਾਰੀਆਂ।
ਉਨ੍ਹਾਂ ਕਿਹਾ ਕਿ ਏਨੀ ਛੋਟੀ ਉਮਰ ਵਿੱਚ ਕਾਕਾ ਬਲਰਾਜ ਸਿੰਘ ਦੇ ਇਸ ਫਾਨੀ ਦੁਨੀਆਂ ਨੂੰ ਸਦਾ ਲਈ ਅਲਵਿਦਾ ਕਹਿ ਜਾਣਾ ਬਹੁਤ ਹੀ ਅਕਹਿ ਤੇ ਅਸਹਿ ਵਿਛੋੜਾ ਹੈ, ਜੋ ਮਾਂ ਬਾਪ ਅਤੇ ਸਨੇਹੀਆਂ ਲਈ ਝੱਲਣਾ ਬਹੁਤ ਹੀ ਕਠਿਨ ਹੈ। ਉਨ੍ਹਾਂ ਕਿਹਾ ਕਿ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਦੇ ਲਿਖੇ ਨੂੰ ਕੋਈ ਨਹੀਂ ਮੇਟ ਸਕਦਾ। ਉਨ੍ਹਾਂ ਸਤਿਗੁਰੂ ਪਾਤਸ਼ਾਹ ਦੇ ਚਰਨਾਂ ਵਿੱਚ ਅਰਦਾਸ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਪਾਤਿਸ਼ਾਹ ਕਾਕਾ ਬਲਰਾਜ ਸਿੰਘ ਦੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਕਾਕਾ ਬਲਰਾਜ ਸਿੰਘ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 7 ਜੂਨ 2015 ਐਤਵਾਰ ਨੂੰ ਉਨ੍ਹਾਂ ਦੇ ਗ੍ਰਹਿ ਤਲਾਬ ਸੰਮਦੂ ਅਕਾਲੀ ਕਲੌਨੀ ਵਿਖੇ ਦੁਪਹਿਰ 12 ਵਜੇ ਪੈਣਗੇ। ਉਪਰੰਤ ਅਰਦਾਸ ਸਮਾਗਮ ਭਾਈ ਗੁਰਦਾਸ ਹਾਲ ਵਿਖੇ 12 ਤੋਂ 2 ਵਜੇ ਤੀਕ ਹੋਣਗੇ।ਇਸ ਸਮਾਗਮ ਵਿੱਚ ਪੰਥ ਪ੍ਰਸਿੱਧ ਧਾਰਮਿਕ ਹਸਤੀਆਂ ਇਸ ਵਿ’ਛੜੀ ਰੂਹ ਨੂੰ ਬੜੇ ਪਿਆਰ ਤੇ ਸ਼ਰਧਾ ਨਾਲ ਸ਼ਰਧਾਂਜਲੀ ਭੇਂਟ ਕਰਨਗੀਆਂ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media