Monday, September 7, 2026

ਜਥੇਦਾਰ ਸੰਗਤਪੁਰਾ ਨੇ ਲੰਗਰ ਗੁਰੂ ਰਾਮਦਾਸ ਲਈ ਕੀਤੀ ਰਸਦ ਭੇਟ

ਅੰਮ੍ਰਿਤਸਰ, 3 ਜੂਨ (ਗੁਰਪ੍ਰੀਤ ਸਿੰਘ) – ਮੈਂਬਰ ਸ਼੍ਰੋਮਣੀ ਕਮੇਟੀ, ਹਲਕਾ ਨਿਹਾਲ ਸਿੰਘ ਵਾਲਾ ਤੋਂ ਸ. ਗੁਰਮੇਲ ਸਿੰਘ ਸੰਗਤਪੁਰਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਲਈ 4 ਲੱਖ, 61 ਹਜ਼ਾਰ ਰੁਪਏ ਨਗਦ ਤੋਂ ਇਲਾਵਾ ਆਟਾ 65 ਕੁਇੰਟਲ, ਖੰਡ 12 ਕੁਇੰਟਲ 50 ਕਿਲੋ, ਚਾਵਲ 11 ਕੁਇੰਟਲ 50 ਕਿਲੋ, ਅਚਾਰ 1 ਕੁਇੰਟਲ 50 ਕਿਲੋ, ਦੇਸ਼ੀ ਘਿਉ 7 ਕੁਇੰਟਲ, ਪਨੀਰ 2 ਕੁਇੰਟਲ ਭੇਟ ਕੀਤਾ ਤੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਸ਼ਰਧਾ-ਭਾਵਨਾ ਨਾਲ ਸੇਵਾ ਕੀਤੀ।ਉਨ੍ਹਾ ਨੂੰ ਰਣਜੀਤ ਸਿੰਘ ਵਧੀਕ ਸਕੱਤਰ, ਗੁਰਦੇਵ ਸਿੰਘ ਮੀਤ ਉਬੋਕੇ ਸਕੱਤਰ ਤੇ ਪ੍ਰਤਾਪ ਸਿੰਘ ਮੈਨੇਜਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸ. ਗੁਰਮੇਲ ਸਿੰਘ ਸੰਗਤਪੁਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਵੱਡਭਾਗੇ ਸਮਝਦੇ ਹਨ ਕਿ ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਜਿਕਰਯੋਗ ਹੈ ਕਿ ਸੰਗਤਪੁਰਾ ਪਰਿਵਾਰ ਵਿੱਚ ਸ. ਗੁਰਮੇਲ ਸਿੰਘ, ਗੁਰਤੇਜ ਸਿੰਘ, ਬਲਦੇਵ ਸਿੰਘ ਸਾਬਕਾ ਸਰਪੰਚ, ਅੰਗਰੇਜ ਸਿੰਘ, ਜਰਨੈਲ ਸਿੰਘ, ਕਰਨੈਲ ਸਿੰਘ ਤੇ ਹਰਪਾਲ ਸਿੰਘ ਤੋਂ ਇਲਾਵਾ 150 ਦੇ ਕਰੀਬ ਪਰਿਵਾਰਕ ਮੈਂਬਰ ਹਨ।ਇਸ ਮੌਕੇ ਜਤਿੰਦਰ ਸਿੰਘ ਵਧੀਕ ਮੈਨੇਜਰ ਤੇ ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਆਦਿ ਹਾਜ਼ਰ ਸਨ।

Check Also

ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

   9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …

Leave a Reply