Tuesday, September 8, 2026

ਮੈਰੀਟੋਰੀਅਸ ਸਕੂਲਾਂ ਵਾਸਤੇ ਦਾਖਲਾ ਸ਼ੁਰੂ

ਸਕੂਲ ਮੁੱਖੀ ਵੱਧ ਤੋ ਵੱਧ ਦਾਖਲੇ ਲਈ ਉਪਰਾਲੇ ਕਰਨ – ਡੀ ਈ ਓ (ਸ) ਸੈਣੀ

DEO Saini

ਬਟਾਲਾ, 4 ਜੂਨ (ਨਰਿੰਦਰ ਬਰਨਾਲ) ਪੰਜਾਬ ਸਰਕਾਰ ਦੇ ਸਿਖਿਆ ਵਿਭਾਗ ਵੱਲੋ ਸਰਕਾਰੀ ਸਕੂਲਾਂ ਵਿੱਚੋ 80 ਫੀ ਸਦੀ ਤੋ ਵੱਧ ਵਿਦਿਆਰਥੀਆਂ ਵਾਸਤੇ ਪੰਜਾਬ ਵਿੱਚ ਮੈਰੀਟੋਰੀਅਸ ਸਕੂਲ ਸਥਾਪਤ ਕੀਤੇ ਗਏ ਹਨ। ਇਹਨਾ ਸਕੂਲਾਂ ਵਾਸਤੇ ਆਨਲਾਈਨ ਦਾਖਲੇ ਸ਼ੂਰੂ ਹੋ ਗਏ ਹਨ। ਇਹ ਜਾਣਕਾਰੀ ਜਿਲ੍ਹਾ ਸਿੱਖਿਆ ਅਫਸਰ(ਸਸ) ਗੁਰਦਾਸਪੁਰ ਅਮਰਦੀਪ ਸਿੰਘ ਸੈਣੀ ਨੇ ਦਿਤੀ ਹੈ। ਉਹਨਾ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ 80 ਫੀ ਸਦੀ ਤੋ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਾਸਤੇ ਇੱਕ ਸੁਨਹਿਰਾ ਮੌਕਾ ਹੈ ਕਿ ਉਹ ਮੁਫਤ ਵਿਦਿਆ ਪ੍ਰਾਪਤ ਕਰਕੇ ਆਪਣੇ ਜੀਵਨ ਦਾ ਨਿਸ਼ਾਨਾ ਪੂਰਾ ਕਰ ਸਕਦੇ ਹਨ। ਇਹ ਵਿਦਿਆਰਥੀ ਗਿਆਰਵੀਂ ਜਮਾਤ ਵਿੱਚ ਮੈਡੀਕਲ, ਨਾਨ-ਮੈਡੀਕਲ ਜਾਂ ਕਾਮਰਸ ਗਰੁੱਪ ਦੀ ਪੜਾਈ ਲਈ ਅਰਜ਼ੀ ਦੇ ਸਕਦੇ ਹਨ। ਜਾਣਕਾਰੀ ਦੌਰਾਨ ਦੱਸਿਆ ਕਿ ਪੰਜਾਬ ਵਿੱਚ ਬਠਿੰਡਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੁਹਾਲੀ ਤੇ ਪਟਿਆਲਾ ਜਿਲ੍ਹਿਆਂ ਵਿਚ ਇਹ ਸਕੂਲ ਸਥਾਪਿਤ ਕੀਤੇ ਗਏ ਹਨ। ਹੁਸ਼ਿਆਰ ਵਿਦਿਆਰਥੀਆਂ ਵਾਸਤੇ ਇਥੇ ਪੜਾਈ ਮੁਫਤ ਹੈ , ਕਿਸੇ ਕਿਸਮ ਦੀ ਕੋਈ ਫੀਸ ਨਹੀਂ ਲਈ ਜਾਂਦੀ। ਇਸ ਸਬੰਧੀ ਵਿਧੇਰੇ ਜਾਣ ਕਾਰੀ ਐਸ ਐਸ ਏ ਦੀ ਵੈਬਸਾਈਟ ਤੋ ਲਈ ਜਾ ਸਕਦੀ ਹੈ। ਅਪਲਾਈ ਕਰਨ ਦੀ ਅੰਤਮ ਮਿਤੀ 15  ਜੂਨ ਸ਼ਾਮ ਦੇ ਪੰਜ ਵਜੇ ਤੱਕ ਹੈ। ਜਿਲ੍ਹਾਂ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਨੇ ਸਕੂਲ ਮੁੱਖੀਆਂ ਨੂੰ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਕਰਵਾਉਣ ਵਾਸਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।

Check Also

ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

   9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …

Leave a Reply