Thursday, June 18, 2026

ਸਾਕਾ ਨੀਲਾ ਤਾਰਾ ਦੀ ਯਾਦ ਵਿੱਚ ਦਿੱਲੀ ਕਮੇਟੀ ਵੱਲੋਂ ਕਰਵਾਇਆ ਗਿਆ ਅਰਦਾਸ ਸਮਾਗਮ

PPN0406201504
ਨਵੀਂ ਦਿੱਲੀ, 4 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1984 ਵਿੱਚ ਵਾਪਰੇ ਸਾਕਾ ਨੀਲਾ ਤਾਰਾ ਵਿੱਚ ਸ਼ਹੀਦ ਹੋਏ ਸਿੰਘਾ ਦੀ ਯਾਦ ਵਿੱਚ ਅਰਦਾਸ ਸਮਾਗਮ ਦਾ ਉਪਰਾਲਾ ਕੀਤਾ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ ਹੋਏ ਸਮਾਗਮ ਵਿੱਚ ਕਮੇਟੀ ਦੇ ਹਜੂਰੀ ਰਾਗੀ ਭਾਈ ਹਰਜੀਤ ਸਿੰਘ ਗੁਰਦੀਪ ਸਿੰਘ, ਭਾਈ ਮਨਪ੍ਰੀਤ ਸਿੰਘ ਨੇ ਕੀਰਤਨ ਅਤੇ ਭਾਈ ਹਰਭਜਨ ਸਿੰਘ ਨੇ ਢਾਡੀ ਪ੍ਰਸੰਗਾਂ ਰਾਹੀਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਕਮੇਟੀ ਦੇ ਕਾਰਜਕਾਰੀ ਪ੍ਰਧਾਨ ਮਹਿੰਦਰਪਾਲ ਸਿੰਘ ਚੱਡਾ ਅਤੇ ਕਾਰਜਕਾਰੀ ਜਰਨਲ ਸਕੱਤਰ ਅਮਰਜੀਤ ਸਿੰਘ ਪੱਪੂ ਨੇ ਸਾਕਾ ਨੀਲਾ ਤਾਰਾ ਨੂੰ ਸਿੱਖ ਕੌਮ ‘ਤੇ ਮੁਲਕ ਦੀ ਸਰਕਾਰ ਵੱਲੋਂ ਕੀਤੇ ਗਏ ਜ਼ੁਲਮ ਦਾ ਵੱਡਾ ਉਦਾਹਰਣ ਦੱਸਿਆ।
ਚੱਡਾ ਨੇ ਕਿਹਾ ਕਿ 1984 ਵਿੱਚ ਜੋ ਹੋਇਆ ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਪੱਪੂ ਨੇ ਸਮੂਹ ਸਿੱਖਾਂ ਨੂੰ ਇਸ ਦਿਹਾੜੇ ਬਾਰੇ ਆਪਣੇ ਬੱਚਿਆਂ ਨੂੰ ਜਰੂਰ ਦੱਸਣ ਦੀ ਸਲਾਹ ਦਿੰਦੇ ਹੋਏ ਸਰਕਾਰੀ ਜ਼ੁਲਮ ਦਾ ਸ਼ਿਕਾਰ ਹੋਏ ਸਿੱਖਾਂ ਨੂੰ ਅੱਜ ਤੱਕ ਇਨਸਾਫ ਨਾ ਮਿਲਨ ਤੇ ਵੀ ਦੁੱਖ ਜਤਾਇਆ। ਧਰਮ ਪ੍ਰਚਾਰ ਕਮੇਟੀ ਦੇ ਕਾਰਜਕਾਰੀ ਮੁੱਖੀ ਚਮਨ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਉਂਦੇ ਹੋਏ ਸਾਕਾ ਨੀਲਾ ਤਾਰਾ ਨੂੰ ਸਿੱਖਾਂ ਦੇ ਖਿਲਾਫ ਵੱਡਾ ਧੱਕਾ ਵੀ ਕਰਾਰ ਦਿੱਤਾ। ਇਸ ਮੌਕੇ ਕਮੇਟੀ ਮੈਂਬਰ ਕੁਲਮੋਹਨ ਸਿੰਘ, ਹਰਦੇਵ ਸਿੰਘ ਧਨੋਆ, ਰਵੇਲ ਸਿੰਘ, ਰਵਿੰਦਰ ਸਿੰਘ ਲਵਲੀ ਅਤੇ ਕਾਨੂੰਨੀ ਸਲਾਹਕਾਰ ਜਸਵਿੰਦਰ ਸਿੰਘ ਜੌਲੀ ਵੀ ਮੌਜੂਦ ਸਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply