ਕਮੇਟੀਆਂ ਦੇ ਪ੍ਰਬੰਧਕ ਗੁਰਦੁਆਰਾ ਸਾਹਿਬ ਨੂੰ ਇਕ’ਲਿਆਂ ਨਾ ਛੱਡਣ – ਅਵਤਾਰ ਸਿੰਘ

ਅੰਮ੍ਰਿਤਸਰ, ੪ ਜੂਨ (ਗੁਰਪ੍ਰੀਤ ਸਿੰਘ) ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੁੱਕੇ ਜਾਣ ਤੇ ਬੇਹੱਦ ਅਫਸੋਸ ਪ੍ਰਗਟ ਕੀਤਾ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਐਸੀ ਘਿਨਾਉਣੀ ਤੇ ਦੁੱਖਦਾਈ ਹਰਕਤ ਕੋਈ ਸਿਰਫਿਰਾ ਅਤੇ ਸ਼ਰਾਰਤੀ ਅਨਸਰ ਕਰ ਸਕਦਾ ਹੈ। ਉਨ੍ਹਾਂ ਇਸ ਦੁੱਖਦਾਈ ਘਟਨਾ ਪ੍ਰਤੀ ਤੁਰੰਤ ਕਾਰਵਾਈ ਕਰਦੇ ਹੋਏ ਫਰੀਦਕੋਟ ਦੇ ਐਸ ਐਸ ਪੀ ਨੂੰ ਦੋਸ਼ੀਆਂ ਦੀ ਭਾਲ ਕਰਕੇ ਉਨ੍ਹਾਂ ਖਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਦੇਸ਼ੁਵਿਦੇਸ਼ ਦੇ ਸਿੱਖਾਂ ਵਿੱਚ ਰੋਸ ਤੇ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐਸੇ ਅਨਸਰਾਂ ਦਾ ਕੋਈ ਵੀ ਦੀਨੁਧਰਮ ਨਹੀਂ ਹੁੰਦਾ ਤੇ ਉਹ ਕੇਵਲ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਲਾਂਬੂ ਲਾਉਣਾ ਚਾਹੁੰਦੇ ਹਨ, ਪਰ ਐਸਾ ਹੋਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਜਿੱਥੇ ਪ੍ਰਸ਼ਾਸਨ ਨੂੰ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਓਥੇ ਸਮੂਹ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਕਿਸੇ ਵੀ ਗੁਰਦੁਆਰਾ ਸਾਹਿਬ ਨੂੰ ਇਕੱਲਿਆਂ ਨਾ ਛੱਡਣ ਦੀ ਸਖ਼ਤ ਹਿਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਚਾਹੀਦਾ ਹੈ ਕਿ ਉਹ ਗੁਰਦੁਆਰਾ ਸਾਹਿਬ ਵਿਖੇ ਹਰ ਸਮੇਂ ਗ੍ਰੰਥੀ ਸਿੰਘ ਜਾਂ ਕਿਸੇ ਸੇਵਾਦਾਰ ਦੀ ਡਿਊਟੀ ਲਗਾ ਕੇ ਰੱਖਣ ਤਾਂ ਜੋ ਰਾਤ ਜਾਂ ਦਿਨ ਦੇ ਸਮੇਂ ਕਿਸੇ ਵੇਲੇ ਵੀ ਕੋਈ ਅਣੁਸੁਖਾਵੀਂ ਘਟਨਾ ਨਾ ਵਾਪਰੇ ਜਿਸ ਨਾਲ ਮਾਹੌਲ ਖਰਾਬ ਹੋਵੇ।
Punjab Post Daily Online Newspaper & Print Media