Wednesday, September 9, 2026

ਸ਼ਰਾਰਤੀ ਅਨਸਰਾਂ ਦੀਆਂ ਭੜਕਾਉ ਕਾਰਵਾਈਆਂ ਤੋਂ ਸਿੱਖ ਸੰਗਤਾਂ ਸੁਚੇਤ ਰਹਿਣ- ਮਨਜੀਤ ਸਿੰਘ

Manjit Singh SGPC

ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਨੇ ਕਿਹਾ ਹੈ ਕਿ ਦੇਸ਼ ਵਿਚ ਖਾਸ ਕਰ ਪੰਜਾਬ ਵਿਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਭੜਕਾਉ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਦੇਸ਼ ਦੇ ਸ਼ਾਂਤ ਮਾਹੋਲ ਨੂੰ ਖਰਾਬ ਕੀਤਾ ਜਾ ਸਕੇ। ਉਨ੍ਹਾਂ ਸਮੁੱਚੇ ਸਿੱਖ ਭਾਈਚਾਰੇ ਨੂੰ ਜੋਰਦਾਰ ਅਪੀਲ ਕੀਤੀ ਹੈ ਕਿ ਅਜਿਹੇ ਸ਼ਰਾਰਤੀਆਂ ਦੀਆਂ ਕਾਰਵਾਈਆਂ ਤੋਂ ਸੁਚੇਤ ਰਹਿਣ ਅਤੇ ਕਿਸੇ ਭੜਕਾਹਟ ਵਿਚ ਨਾ ਆਉਣ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਹਰ ਸਾਲ ਜਦੋਂ ਵੀ ਸਮੁੱਚਾ ਸਿੱਖ ਪੰਥ ਜੂਨ 1984 ਦੇ ਹਮਲੇ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੇ ਵਰੇ ਗੰਢ ਮਨਾਉੰਦਾ ਹੈ ਤਾਂ ਇਨ੍ਹਾਂ ਦਿਨਾਂ ਵਿਚ ਕੁਝ ਸ਼ਰਾਰਤੀ ਲੋਕ ਸਿੱਖ ਜ਼ਜਬਾਤ ਭੜਕਾਉਣ ਦੀ ਕੋਝੀ ਕੋਸ਼ਿਸ਼ ਕਰਦੇ ਹਨ ਜੋ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀਤੇ ਵਰੇ 6 ਜੂਨ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਭੜਕਾਹਟ ਪੈਦਾ ਕਰਨ ਤੇ ਜੋ ਕੁਝ ਵਾਪਰਿਆ ਸੀ ਉਸ ਨਾਲ ਇੰਟਰਨੈਸ਼ਨਲ ਪੱਧਰ ਤੇ ਸਿੱਖਾਂ ਦਾ ਅਕਸ ਖਰਾਬ ਹੋਇਆ ਸੀ ਇਸ ਲਈ ਸਮੁੱਚੀ ਸਿੱਖ ਕੌਮ ਨੂੰ ਅਪੀਲ ਹੈ ਕਿ ਉਹ ਕਿਸੇ ਵੀ ਬਹਿਕਾਵੇ ਨਾ ਆਉਣ ਤੇ ਉਹ ਆਪਣੇ ਸ਼ਾਨਾਂ ਮੱਤੇ ਇਤਿਹਾਸ ਨੂੰ ਬਰਕਰਾਰ ਰੱਖਣ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply