ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਗੁਰੂ ਨਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਖਤੂਪੁਰਾ ਮੋਗਾ ਦੇ ਪ੍ਰਿੰਸੀਪਲ ਸ: ਸੁਖਚੈਨ ਸਿੰਘ ਢਿੱਲੋਂ ਜੋ 32 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ 31 ਮਈ 2015 ਨੂੰ ਸੇਵਾ ਮੁਕਤ ਹੋ ਗਏ ਉਨ੍ਹਾਂ ਨੂੰ ਦਫ਼ਤਰ ਸ਼ੋ੍ਮਣੀ ਕਮੇਟੀ ਆਉਣ ਤੇ ਸ: ਅਮਰਜੀਤ ਸਿੰਘ ਭਲਾਈਪੁਰ ਮੈਂਬਰ, ਸ: ਮਨਜੀਤ ਸਿੰਘ ਸਕੱਤਰ ਤੇ ਸ: ਸਕ’ਤਰ ਸਿੰਘ ਮੀਤ ਸਕ’ਤਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਲੋਈ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਜਿਕਰਯੋਗ ਹੈ ਕਿ ਸ: ਸੁਖਚੈਨ ਸਿੰਘ ਢਿੱਲੋਂ ਨੇ 1 ਨਵੰਬਰ 1983 ਨੂੰ ਗੁਰੂ ਨਾਨਕ ਖਾਲਸਾ ਸਕੂਲ ਤਖਤੂਪੁਰ ਵਿਖੇ ਗਣਿਤ ਮਾਸਟਰ ਵਜੋਂ ਸੇਵਾ ਸ਼ੁਰੂ ਕੀਤੀ ਸੀ। ਇਨ੍ਹਾਂ ਦੀ ਕਾਬਲੀਅਤ ਅਤੇ ਯੋਗਤਾ ਨੂੰ ਮੁੱਖ ਰੱਖਦਿਆਂ ਦਫ਼ਤਰ ਸ਼ੋ੍ਰਮਣੀ ਕਮੇਟੀ ਨੇ ਇਨ੍ਹਾਂ ਨੂੰ ਸੰਨ 2000 ਵਿੱਚ ਪ੍ਰਿੰਸੀਪਲ ਦੇ ਅਹੁਦੇ ਤੇ ਪਦ ਉਨਤ ਕੀਤਾ। ਇਨ੍ਹਾਂ ਵੱਲੋਂ ਆਪਣੇ ਕਾਰਜ ਕਾਲ ਦੌਰਾਨ ਸਕੂਲ ਨੂੰ ਵਿਦਿਆ ਅਤੇ ਪ੍ਰਸ਼ਾਸਕੀ ਪੱਖੋਂ ਬੁਲੰਦੀਆਂ ਤੇ ਪਹੁੰਚਾਇਆ ਗਿਆ। 2009 ਨੂੰ ਗੁਰੂ ਨਾਨਕ ਖਾਲਸਾ ਸਕੂਲ ਨੂੰ ਅਪਗ੍ਰੈਡ ਕੀਤਾ ਗਿਆ ਤੇ ਸ: ਸੁਖਚੈਨ ਸਿੰਘ ਢਿੱਲੋਂ ਨੂੰ ਇਸੇ ਸਕੂਲ ਵਿੱਚ ਪ੍ਰਿੰਸੀਪਲ ਦੀ ਸੇਵਾ ਸੌਂਪੀ ਗਈ। ਇਨ੍ਹਾਂ ਨੇ ਤਕਰੀਬਨ ੬ ਸਾਲ ਪ੍ਰਿੰਸੀਪਲ ਵਜੋਂ ਸੇਵਾ ਨਿਭਾਈ ਤੇ 31 ਮਈ 2015 ਨੂੰ ਸੇਵਾ ਮੁਕਤ ਹੋਏ।
ਪ੍ਰਿੰਸੀਪਲ ਸ: ਸੁਖਚੈਨ ਸਿੰਘ ਢਿੱਲੋਂ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ: ਅਮਰਜੀਤ ਸਿੰਘ ਭਲਾਈਪੁਰ ਮੈਂਬਰ ਤੇ ਸ: ਮਨਜੀਤ ਸਿੰਘ ਸਕੱਤਰ ਦਾ ਸ਼ੋ੍ਰਮਣੀ ਕਮੇਟੀ ਵੱਲੋਂ ਮਿਲੇ ਮਾਣੁਸਨਮਾਨ ਬਦਲੇ ਧੰਨਵਾਦ ਕੀਤਾ।ਇਸ ਮੌਕੇ ਸ: ਹਰਜੀਤ ਸਿੰਘ ਮੀਤ ਸਕ’ਤਰ, ਸ: ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ: ਪਲਵਿੰਦਰ ਸਿੰਘ ਤੇ ਸ: ਜਗਬੀਰ ਸਿੰਘ ਸੁਪਰਵਾਈਜ਼ਰ ਆਦਿ ਮੌਜੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …