Thursday, June 19, 2025
Breaking News

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ‘ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ

PPN0406201509

ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਸਿੱਖ ਜਗਤ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭਾਈ ਕੁਲਵਿੰਦਰ ਸਿੰਘ ਵੱਲੋਂ ਅਰਦਾਸ ਕਰਨ ਉਪ੍ਰੰਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।
ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਗਤੀ ਅਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖਤ ਸਾਹਿਬ ਤੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਉੱਪਰ ਜੂਨ 1984 ‘ਚ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਆਪਣੇ ਹੀ ਦੇਸ਼ ਦੀ ਫੌਜ ਕੋਲੋ ਤੋਪਾਂ-ਟੈਕਾਂ ਨਾਲ ਹਮਲਾ ਕਰਵਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ‘ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾ ਰਹੀਆਂ ਹਜਾਰਾਂ ਸਿੱਖ ਸੰਗਤਾਂ,ਜਿਨ੍ਹਾਂ ਵਿਚ ਨੌਜਵਾਨ, ਬਜੁਰਗ, ਬੱਚੇ ਤੇ ਬੱਚੀਆਂ ਸ਼ਾਮਲ ਸਨ ਨੂੰ ਸ਼ਹੀਦ ਕਰ ਦਿੱਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਜਿੰਨ੍ਹਾਂ ਦੇ ਭੋਗ 6 ਜੂਨ ਨੂੰ ਪੈਣਗੇ।ਉਪਰੰਤ ਰਾਗੀ ਸਿੰਘਾਂ ਵੱਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਮੇਂ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ ਤੇ ਭਾਈ ਮਗਵਿੰਦਰ ਸਿੰਘ ਖਾਪੜਖੇੜੀ ਮੈਂਬਰ ਸ਼੍ਰੋਮਣੀ ਕਮੇਟੀ, ਸ. ਸੁੱਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ.ਕੁਲਵਿੰਦਰ ਸਿੰਘ ਰਮਦਾਸ, ਸ. ਪਰਮਜੀਤ ਸਿੰਘ ਤੇ ਸ. ਲਖਬੀਰ ਸਿੰਘ ਮੀਤ ਮੈਨੇਜਰ, ਸ. ਕਰਨੈਲ ਸਿੰਘ ਪੀਰ ਮੁਹੰਮਦ, ਬਾਬਾ ਛਿੰਦਾ ਸਿੰਘ ਹਜੂਰ ਸਾਹਿਬ ਕਾਰ ਸੇਵਾ ਵਾਲੇ,ਸ. ਬਲਦੇਵ ਸਿੰਘ ਸਾਬਕਾ ਵਧੀਕ ਮੈਨੇਜਰ, ਸ. ਕੰਵਰ ਚੜਤ ਸਿੰਘ ਤੋਂ ਇਲਾਵਾ ਸਿੱਖ ਸੰਗਤਾਂ ਮੌਜੂਦ ਸਨ।

Check Also

ਖਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਨੇ ’ਵਰਸਿਟੀ ਦੇ ਵੱਖ-ਵੱਖ ਇਮਤਿਹਾਨਾਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ …

Leave a Reply