Friday, September 11, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਦੀ ਹਰਸੀਰਤ ਨੇ ਜਿਤਿਆ ਗਤਕੇ ‘ਚ ਸੋਨ ਤਗਮਾ

PPN0406201510

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੀ +1 ਦੀ ਵਿਦਿਆਰਥਣ ਹਰਸੀਰਤ ਕੌਰ ਨੇ ਪਿਛਲੇ ਦਿਨੀ 29 ਮਈ ਤੋਂ 30 ਮਈ ਤੱਕ ਸੀਚੇਵਾਲ ਵਿਖੇ ਹੋਏ ‘ਚੌਥੇ ਨੈਸ਼ਨਲ ਗਤਕਾ ਕੈਂਪ’ ਵਿੱਚ ਅੰਡਰ 19 ਗੁਰੱਪ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਦੇ ਹੋਏ ਸੋਨੇ ਦਾ ਤਗਮਾ ਹਾਸਲ ਕਰਕੇ ਸਕੂਲ ਦੇ ਨਾਂ ਨੂੰ ਚਾਰ ਚੰਨ ਲਾਏ ਹਨ।ਸਕੂਲ ਪਹੁੰਚਣ ਤੇ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸੱਕਤਰ ਸ. ਨਰਿੰਦਰ ਸਿੰਘ ਖੁਰਾਨਾ, ਸਥਾਨਕ ਪ੍ਰਧਾਨ ਸ. ਨਿਰਮਲ ਸਿੰਘ, ਸ. ਸੰਤੋਖ ਸਿੰਘ ਸੇਠੀ, ਸਕੂਲ ਦੇ ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ ਅਤੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਵਿਦਿਆਰਥਣ ਦੀ ਇਸ ਪ੍ਰਾਪਤੀ ਤੇ ਖੁਸ਼ੀ ਪ੍ਰਗਟ ਕਰਦਿਆਂ ਸ਼ਲਾਘਾ ਕੀਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਅਤੇ ਕੋਚ ਸz. ਜਗਦੀਸ਼ ਸਿੰਘ ਵੀ ਹਾਜ਼ਰ ਸਨ ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply