Wednesday, March 18, 2026

ਡਿਪਟੀ ਕਮਿਸ਼ਨਰ ਵੱਲੋਂ ਸ਼ਿਵ ਬਟਾਲਵੀ ਆਡੀਟੋਰੀਅਮ ਦੇ ਚੱਲ ਰਹੇ ਕੰਮ ਦਾ ਜ਼ਾਇਜਾ

30 ਜੂਨ ਤੱਕ ਸ਼ਿਵ ਆਡੀਟੋਰੀਅਮ ਦੇ ਮੁਰੰਮਤ ਕਾਰਜਾਂ ਨੂੰ ਮੁਕੰਮਲ ਕਰਨ ਦੀ ਹਦਾਇਤ

User Comments

ਬਟਾਲਾ, 5 ਜੂਨ (ਨਰਿੰਦਰ ਬਰਨਾਲ) – ਬਿਰਹਾ ਦੇ ਸੁਲਤਾਨ ਤੇ ਪ੍ਰਸਿੱਧ ਪੰਜਾਬੀ ਕਵੀ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਬਟਾਲਾ ਸ਼ਹਿਰ ‘ਚ ਬਣੇ ਸ਼ਿਵ ਆਡੀਟੋਰੀਅਮ ਦੀ ਮੁਰੰਮਤ ਦਾ ਕੰਮ ਆਪਣੇ ਅਖੀਰਲੇ ਪੜ੍ਹਾਅ ‘ਚ ਪਹੁੰਚ ਗਿਆ ਹੈ ਅਤੇ ਇਸ ਮਹੀਨੇ ਦੇ ਅਖੀਰ ਤੱਕ ਆਡੀਟੋਰੀਅਮ ਦਾ ਕੰਮ ਮੁਕੰਮਲ ਹੋ ਜਾਵੇਗਾ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਅਭਿਨਵ ਤ੍ਰਿਖਾ ਨੇ ਅੱਜ ਸ਼ਿਵ ਆਡੀਟੋਰੀਅਮ ਦੇ ਚੱਲ ਰਹੇ ਕੰਮਾਂ ਦਾ ਜਾਇਜਾ ਲੈਣ ਉਪਰੰਤ ਗੱਲਬਾਤ ਕਰਦਿਆਂ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਬਟਾਲਾ ਸ. ਇੰਦਰਬੀਰ ਸਿੰਘ, ਐੱਸ.ਡੀ.ਐੱਮ. ਸਕੱਤਰ ਸਿੰਘ, ਤਹਿਸੀਲਦਾਰ ਅਰਵਿੰਦਰਪਾਲ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਬਲਜੀਤ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਡਾ. ਤ੍ਰਿਖਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਯਾਦਗਾਰ ਨੂੰ ਮੁੜ-ਸੁਰਜੀਤ ਕਰਨ ‘ਤੇ ਕਰੀਬ 2 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਨਾਲ ਆਡੀਟੋਰੀਅਮ ਨੂੰ ਨਵੀਂ ਤੇ ਆਧੁਨਿਕ ਦਿੱਖ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਆਡੀਟੋਰੀਅਮ ਦੇ ਮੁੱਖ ਹਾਲ ਵਿੱਚ ਫਰਸ਼, ਦੀਵਾਰਾਂ ਦੀ ਸੀਲਿੰਗ, ਛੱਤ ਤੇ ਸਟੇਜ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਸਾਉਂਡ ਤੇ ਲਾਈਟਾਂ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਲਾਈਟਾਂ ਦੇ ਕੰਮ ਤੋਂ ਬਾਅਦ ਹਾਲ ਵਿੱਚ ਮੈਟਿੰਗ ਕਰਕੇ ਦਰਸ਼ਕਾਂ ਦੇ ਬੈਠਣ ਲਈ ਕੁਰਸੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹਾਲ ਨੂੰ ਵਾਤਾਅਨਕੂਲ ਕਰਨ ਲਈ ਏ.ਸੀ. ਲਗਾਉਣ ਦਾ ਕੰਮ ਵੀ ਮੁਕੰਮਲ ਹੋ ਗਿਆ ਹੈ। ਇਸਤੋਂ ਇਲਾਵਾ ਆਡੀਟੋਰੀਅਮ ਦੇ ਸਾਰੇ ਵਿਹੜੇ ਵਿੱਚ ਇੰਟਰਲਾਕ ਟਾਈਲਾਂ ਦਾ ਕੰਮ ਵੀ ਮੁਕੰਮਲ ਹੋ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਆਡੀਟੋਰੀਅਮ ਦੇ ਕੰਮ ਦਾ ਜਾਇਜਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਜੂਨ ਤੱਕ ਸਾਰੇ ਕੰਮ ਨੂੰ ਮੁਕੰਮਲ ਕੀਤਾ ਜਾਵੇ ਤਾਂ ਜੋ ਬਿਨਾਂ ਕਿਸੇ ਦੇਰੀ ਇਹ ਆਡੀਟੋਰੀਅਮ ਸਾਹਿਤ ਸਰਮਗਰਮੀਆਂ ਲਈ ਖੋਲਿਆ ਜਾ ਸਕੇ।ਉਨ੍ਹਾਂ ਬਾਗਬਾਨੀ ਵਿਭਾਗ ਨੂੰ ਆਡੀਟੋਰੀਅਮ ਦੇ ਪਿਛਲੇ ਹਿੱਸੇ ਵਿੱਚ ਫੁੱਲ ਬੂਟੇ ਲਗਾਉਣ ਤੇ ਲੈਂਡ-ਸਕੈਪਿੰਗ ਕਰਨ ਦੀ ਹਦਾਇਤ ਵੀ ਕੀਤੀ।ਡਿਪਟੀ ਕਮਿਸ਼ਨਰ ਨੇ ਸ਼ਿਵ ਬਟਾਲਵੀ ਦੇ ਪ੍ਰਸ਼ੰਸ਼ਕਾਂ ਤੇ ਸਾਹਿਤ ਪ੍ਰੇਮੀਆਂ ਨੂੰ ਭਰੋਸਾ ਦਿੱਤਾ ਹੈ ਕਿ ਸ਼ਿਵ ਆਡੀਟੋਰੀਅਮ ਹਰ ਪੱਖ ਤੋਂ ਬੇਮਿਸਾਲ ਹੋਵੇਗਾ ਅਤੇ ਇਹ ਆਡੀਟੋਰੀਅਮ ਕਲਾ ਤੇ ਸਾਹਿਤ ਸਰਮਗਰੀਆਂ ਦਾ ਕੇਂਦਰ ਹੋ ਨਿਬੜੇਗਾ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply