Friday, May 1, 2026

ਸੀ.ਐਚ.ਸੀ ਘਰਿਆਲਾ ਵਿਖੇ ਮਲੇਰੀਆ ਜਾਗਰੂਕਤਾ ਸੈਮੀਨਾਰ ਕਰਵਾਇਆ

PPN0506201511

ਪੱਟੀ, 5 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਸਿਹਤ ਵਿਭਾਗ ਵੱਲੋਂ ਜੂਨ ਮਹੀਨਾ ਮਲੇਰੀਆ ਵਿਰੋਧੀ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਸਿਵਲ ਸਰਜਨ ਤਰਨਤਾਰਨ ਡਾ.ਵਰਿੰਦਰਾ ਸਿੰਘ ਅਤੇ ਡਾ.ਸਵਰਨਜੀਤ ਧਵਨ ਜ਼ਿਲ੍ਹਾ ਮਲੇਰੀਆ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਮ.ਓ. ਡਾ.ਸੰਜੇ ਕਪੂਰ ਦੀ ਅਗਵਾਈ ਵਿੱਚ ਸੀ.ਐਚ.ਸੀ.ਘਰਿਆਲਾ ਵਿਖੇ ਮਲਰੀਆ ਜਾਗਰੂਕਤਾ ਸੈਮੀਨਾਰ ਅਤੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ‘ਤੇ ਸਵਰਨਜੀਤ ਧਵਨ ਜ਼ਿਲ੍ਹਾ ਮਲੇਰੀਆ ਅਫਸਰ ਨੇ ਪਿੰਡ ਦੇ ਲੋਕਾਂ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਮਲੇਰੀਆ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨਾਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਜਿਸ ਤੋਂ ਬਚਣ ਲਈ ਸਾਨੂੰ ਬਾਹਰ ਖੁੱਲੇ ਵਿੱਚ ਨਹੀਂ ਸੌਣਾ ਚਾਹੀਦਾ ਅਤੇ ਸੌਂਦੇ ਸਮੇਂ ਮੱਛਰਦਾਨੀ ਦਾ ਪ੍ਰਯੋਗ ਕਰਨਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਦੌਰਾਨ ਮਲੇਰੀਆ ਹੋਣ ਦਾ ਜਿਆਦਾ ਡਰ ਬਣਿਆ ਰਹਿੰਦਾ ਹੈ ਅਤੇ ਇਸ ਅਵਸਥਾ ਦੌਰਾਨ ਮਲੇਰੀਆ ਬੱਚੇਦਾਨੀ ਵਿਚ ਪਲ ਰਹੇ ਭਰੂਣ ਦੀ ਮੌਤ ਦਾ ਕਾਰਨ ਵੀ ਬਣ ਸਕਦਾ ਹੈ। ਸਾਨੂੰ ਸਾਰਿਆਂ ਨੂੰ ਆਪਣੇ ਆਲੇ-ਦੁਆਲੇ ਦੀ ਸਫਾਈ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ, ਘਰਾਂ ਵਿੱਚ ਮੱਛਰਾਂ ਤੋਂ ਬਚਾਅ ਲਈ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਕੱਪੜੇ ਪੂਰੀ ਬਾਂਹ ਦੇ ਪਾਉਣੇ ਚਾਹੀਦੇ ਹਨ। ਛੱਪੜਾਂ ਵਿੱਚ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ ਜਿਸ ਨਾਲ ਮੱਛਰ ਦਾ ਲਾਰਵਾ ਪੈਦਾ ਨਹੀਂ ਹੁੰਦਾ। ਇਸ ਮੌਕੇ ‘ਤੇ ਬੀ.ਈ.ਈ.ਪਰਮਜੀਤ ਸਿੰਘ, ਸੁਪਰਵਾਈਜਰ ਅਮਰੀਕ ਸਿੰਘ, ਜੋਰਾਵਰ ਸਿੰਘ, ਲਖਵਿੰਦਰ ਸਿੰਘ, ਗੁਰਜੀਤ ਸਿੰਘ, ਫਾਰਮਾਸਿਸਟ ਨਵਕਿਰਨ ਸਿੰਘ, ਹੈਲਥ ਕਰਮਚਾਰੀ ਬਿਕਰਮਜੀਤ ਸਿੰਘ, ਮਨਜਿੰਦਰ ਸਿੰਘ, ਨਵਜੋਤ ਸਿੰਘ, ਦਲਜੀਤ ਸਿੰਘ, ਸੁਪਰਵਾਈਜਰ ਗੁਰਵੇਲ ਚੰਦ ਅਤੇ ਆਸ਼ਾ ਵਰਕਰ ਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply