
ਪੱਟੀ, 5 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਸ੍ਰੀ ਮਹਾਵੀਰ ਜੈਨ ਮਾਡਲ ਹਾਈ ਸਕੂਲ ਪੱਟੀ ਵਿਖੇ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਦੀ ਅਗਵਾਈ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਹਾਊਸ ਵਾਈਜ਼ ਕਵਿਤਾ ਪ੍ਰਤੀਯੋਗਤਾ ਕਰਵਾਈ ਗਈ। ਇਸ ਪ੍ਰਤੀਯੋਗਤਾ ਵਿੱਚ ਨਰਸਰੀ ਤੋਂ ਯੂ.ਕੇ.ਜੀ. ਤੱਕ ਦੇ ਬੱਚਿਆਂ ਨੇ ਭਾਗ ਲਿਆ ਅਤੇ ਵੱਖ ਵੱਖ ਵਿਸ਼ਿਆਂ ‘ਤੇ ਕਵਿਤਾਵਾਂ ਪੇਸ਼ ਕੀਤੀਆਂ। ਇਸ ਮੌਕੇ ‘ਤੇ ਜੇਤੂ ਰਹੇ ਬੱਚਿਆਂ ਨੂੰ ਪਿੰਸੀਪਲ ਮੈਡਮ ਅਤੇ ਸਟਾਫ਼ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ‘ਤੇ ਬੋਲਦਿਆਂ ਮੈਡਮ ਸਰਬਜੀਤ ਕੌਰ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਆਯੋਜਿਤ ਕਰਨ ਨਾਲ ਜਿੱਥੇ ਵਿਦਿਆਰਥੀਆਂ ਵਿੱਚ ਮੰਚ ‘ਤੇ ਬੋਲਣ ਪ੍ਰਤੀ ਰੁਝਾਨ ਪੈਦਾ ਹੁੰਦਾ ਹੈ ਉਥੇ ਉਨ੍ਹਾਂ ਦੇ ਆਤਮ ਵਿਸ਼ਵਾਸ਼ ਨੂੰ ਵੀ ਬਲ ਮਿਲਦਾ ਹੈ। ਉਨ੍ਹਾਂ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਹੋਰ ਮਿਹਨਤ ਅਤੇ ਲਗਨ ਨਾਲ ਸਕੂਲ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ‘ਤੇ ਮੈਡਮ ਜੋਤੀ ਬਾਲਾ, ਮੋਨਾ ਜੈਨ, ਸੁਮਨ ਸ਼ਰਮਾ, ਬਲਜੀਤ ਕੌਰ, ਰੁਪਿੰਦਰ ਕੌਰ, ਈਸ਼ਾ, ਮੈਡਮ ਵਿਮਨ, ਮੰਜੂ ਜੈਨ, ਕੋਲਜੀਤ ਕੌਰ, ਪਰਮਜੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।
Punjab Post Daily Online Newspaper & Print Media