Thursday, March 26, 2026

6 ਜੂਨ ਦੇ ਘੱਲੂਘਾਰਾ ਦਿਵਸ ਨੂੰ ਲੈ ਕੇ ਪੁਲੀਸ ਨੇ ਕੀਤੇ ਕਰੜੇ ਸੁਰੱਖਿਆ ਪ੍ਰਬੰਧ

ਸ੍ਰੀ ਦਰਬਾਰ ਕੰਪਲੈਕਸ ਨੂੰ ਕੀਤਾ ਪੁਲੀਸ ਛਾਉਣੀ ਵਿੱਚ ਤਬਦੀਲ, ਸ਼ਹਿਰ ‘ਚ ਕੀਤਾ ਫਲੈਗ ਮਾਰਚ

PPN0506201517

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ) – ਹਰ ਸਾਲ ਦੀ ਤਰਾਂ ਘੱਲੂਘਾਰਾ ਦਿਵਸ ਪੰਥਕ ਜਥੇਬੰਦੀਆਂ ਤੇ ਸ਼੍ਰੋਮਣੀ ਕਮੇਟੀ ਵੱਲੋ ਸ੍ਰੀ ਅਕਾਲ ਤਖਤ ਸਾਹਿਬ ਵਿਖੇ 6 ਜੂਨ ਨੂੰ ਮਨਾਇਆ ਜਾ ਰਿਹਾ ਹੈ, ਜਿਸ ਨੂੰ ਸ਼ਾਤਮਈ ਤਰੀਕੇ ਨਾਲ ਨੇਪਰੇ ਚਾੜ੍ਹਣ ਲਈ ਜਿਲਾ ਪੁਲੀਸ ਤੇ ਸਿਵਲ ਪ੍ਰਸ਼ਾਸ਼ਨ ਪੂਰੀ ਚੌਕਸ ਹੋਇਆ ਪਿਆ ਹੈ ਤੇ ਸ਼੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਅੰਦਰ ਤੇ ਬਾਹਰ ਸੁਰੱਖਿਆ ਪ੍ਰਬੰਧ ਸਖਤ ਕਰਕੇ ਸ਼ਰਧਾਲੂਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ।
ਬਿਮਾਰ ਹੋਣ ਕਰਕੇ ਹਸਪਤਾਲ ਵਿੱਚ ਦਾਖਲ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ੍ਰ. ਸਿਮਰਨਜੀਤ ਸਿੰਘ ਦੇ ਵਿਸ਼ੇਸ਼ ਐਬੂਲੈਂਸ ਰਾਹੀਂ ਘੱਲੂਘਾਰਾ ਮਨਾਉਣ ਪੁੱਜਣ ਦੀਆਂ ਖਬਰਾਂ ਹਨ।ਗਰਮ ਦਲੀਆਂ ਦੇ ਸ਼ਾਤਮਈ ਢੰਗ ਨਾਲ 6 ਜੂਨ ਦਾ ਦਿਹਾੜਾ ਮਨਾਉਣ ਦੇ ਬਿਆਨ ਤਾਂ ਅਖਬਾਰਾਂ ਵਿੱਚ ਆਏ ਹਨ, ਲੇਕਿਨ ਪ੍ਰਸਾਸ਼ਨ ਤੇ ਸ਼੍ਰੋਮਣੀ ਕਮੇਟੀ ਕਿਸੇ ਵੀ ਗੜਬੜ ਨੂੰ ਰੋਕਣ ਲਈ ਪੂਰੀ ਤਿਆਰੀ ‘ਚ ਹੈ।
6 ਜੂਨ ਨੂੰ ਅਮਨ ਤੇ ਸ਼ਾਂਤੀ ਬਣਾਏ ਰੱਖਣ ਲਈ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਅੰਦਰ ਤੇ ਬਾਹਰ ਹਜਾਰਾਂ ਦੀ ਗਿਣਤੀ ‘ਚ ਸੁਰੱਖਿਆ ਜਵਾਨ ਤਾਇਨਾਤ ਕੀਤੇ ਜਾਣ ਦੀਆਂ ਖਬਰਾਂ ਹਨ।ਘੱਲੂਘਾਰਾ ਦਿਵਸ ਨੂੰ ਮੁੱਖ ਰੱਖਦਿਆਂ ਜਿਲਾ ਪੁਲੀਸ ਕਮਿਸ਼ਨਰ ਸ੍ਰੀ ਜਾਤਿੰਦਰ ਸਿੰਘ ਔਲਖ ਤੇ ਡਿਪਟੀ ਪੁਲੀਸ ਕਮਿਸ਼ਨਰ ਸ੍ਰੀ ਪਰਮਪਾਲ ਸਿੰਘ ਵਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾੲਜ਼ਿਾ ਲਿਆ ਗਿਆ ।  ਉਧਰ ਦਲ ਖਾਲਸਾ ਅਤੇ ਉਸ ਦੀਆਂ ਹੋਰ ਸਹਿਯੋਗੀ ਜਥੇਬੰਦੀਆਂ ਵਲੋਂ ਂ ਅੱਜ ਸ਼ਹਿਰ ਵਿੱਚ ਅਮਨ ਪੂਰਵਕ ਰੋਸ ਮਾਰਚ ਕੱਢਿਆ ਗਿਆ।ਜਦਕਿ ਦਲ ਖਾਲਸਾ ਦੇ 6 ਜੂਨ ਨੂੰ ਬੰਦ ਦੇ ਸੱਦੇ ਨੂੰ ਦੇਖਦਿਆਂ ਸ਼ਹਿਰ ਵਿੱਚ ਪੁਲਿਸ ਪ੍ਰਸਾਸ਼ਨ ਵਲੋਂ ਫਲੈਗ ਮਾਰਚ ਕੀਤਾ ਗਿਆ ਅਤੇ ਸੁਰੱਖਿਆ ਪ੍ਰਬੰਧ ਮਜਬੂਤ ਕੀਤੇ ਗਏ ਹਨ।ਇਸੇ ਦੌਰਾਨ ਸੰਗਤਾਂ ਵੱਡੀ ਗਿਣਤੀ ‘ਚ ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਪੁੱਜ ਰਹੀਆਂ ਹਨ ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply