Monday, April 27, 2026

ਜਮੀਨ ‘ਤੇ ਸੋਲਰ ਪਾਵਰ ਪਲਾਂਟ ਲਗਵਾਉਣ ਸਬੰਧੀ ਕਿਸਾਨ ਜਾਗਰੂਕ ਕੈਂਪ 9 ਨੂੰ

ਪਠਾਨਕੋਟ, 5 ਜੂਨ (ਪ.ਪ) – ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਇੱਕ ਨਵੀ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਸਕੀਮ ਤਹਿਤ ਕਿਸਾਨ ਆਪਣੀ ਜਮੀਨ ‘ਤੇ ਸੋਲਰ ਪਾਵਰ ਪਲਾਂਟ ਲਗਵਾ ਸਕਦੇ ਹਨ। ਇਹ ਜਾਣਕਾਰੀ ਸ਼੍ਰੀ ਯਸ਼ਪਾਲ ਜੂਯਾਲ ਜ਼ਿਲ੍ਹਾ ਪ੍ਰਬੰਧਕ ਪੈਡਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਸ ਪਲਾਂਟ ਤੋਂ ਪੈਦਾ ਹੋਣ ਵਾਲੀ ਬਿਜਲੀ ਸਰਕਾਰ ਵੱਲੋਂ 7.04 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਖਰੀਦੀ ਜਾਵੇਗੀ।ਉਨ੍ਹਾਂ ਦੱਸਿਆ ਕਿ ਕਿਸਾਨ 1 ਮੈਗਾਵਾਟ ਤੋਂ 2.5 ਮੈਗਾਵਾਟ ਦਾ ਪਲਾਂਟ ਵਿਭਾਗ ਦੇ ਮੰਤਰੀ ਸ. ਬਿਕਰਮਜੀਤ ਸਿੰਘ ਮਜੀਠੀਆ ਵੱਲੋਂ ਕਿਸਾਨਾਂ ਨੂੰ ਐਟਰਪਨਿਉਰ-ਬਿਜਨਸਮੈਨ ਬਨਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਇਸ ਸਕੀਮ ਤਹਿਤ ਲਗਵਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦੇਣ ਲਈ 9 ਜੂਨ ਨੂੰ ਸਵੇਰੇ 11:00 ਵਜੇ ਕਬਾੜ ਧਰਮਸ਼ਾਲਾ ਨੇੜੇ ਬੱਸ ਸਟੈਡ ਪਠਾਨਕੋਟ ਵਿਖੇ ਇੱਕ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਪੈਡਾ ਦੇ ਉੱਚ ਅਧਿਕਾਰੀ ਵੱਲੋਂ ਕਿਸਾਨਾਂ ਨੂੰ ਸਕੀਮ ਦੇ ਵੱਖ ਵੱਖ ਪਹਿਲੂਆਂ ਤੋਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਸ਼ਾਮਲ ਹੋ ਕੇ ਸਰਕਾਰ ਦੀ ਇਸ ਸਕੀਮ ਬਾਰੇ ਜਾਣਕਾਰੀ ਹਾਸਲ ਕਰਕੇ ਇਸ ਦਾ ਪੂਰਾ ਪੂਰਾ ਲਾਭ ਉਠਾਉਣ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply