ਰਾਜ ਸਰਕਾਰ ਦਾ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵਲ ਪੂਰਾ ਧਿਆਨ- ਮਜੀਠੀਆ
ਮਜੀਠਾ, 5 ਜੂਨ (ਪ.ਪ) -ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਅੱਜ ਹਲਕਾ ਮਜੀਠਾ ਦੇ ਪਿੰਡ ਭੰਗਾਲੀ ਕਲਾਂ ਵਿਖੇ ਕਰੀਬ 35 ਲਖ ਰੁਪੈ ਲਾਗਤ ਨਾਲ ਗਲੀਆਂ-ਨਾਲੀਆਂ ਡੇਰਿਆਂ ਨੂੰ ਜਾਂਦੇ ਕੱਚੇ ਰਸਤੇ ਪੱਕੇ ਕਰਨ ਆਦਿ 11 ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ। ਡੇਰਾ ਜਰਨੈਲ ਸਿੰਘ ਨੂੰ ਜਾਂਦੇ ਰਸਤੇ ਨੂੰ ਪੱਕਿਆਂ ਕਰਨ ਲਈ ਨੀਂਹ ਪੱਥਰ ਤੋ ਪਰਦਾ ਹਟਾਉਣ ਤੋ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਰਾਜ ਸਰਕਾਰ ਦਿਹਾਤੀ ਖੇਤਰ ਮੁਢਲੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵਲ ਪੂਰਾ ਧਿਆਨ ਦੇ ਰਹੀ ਹੈ। ਪਿੰਡਾਂ ਦੇ ਵਿਕਾਸ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਹਨਾਂ ਕਿਹਾ ਕਿ ਹਲਕੇ ਦੇ ਵਿਕਾਸ ਨੂੰ ਹੋਰ ਗਤੀ ਦੇ ਕੇ ਮਜੀਠਾ ਨੂੰ ਪੰਜਾਬ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਮਜੀਠੇ ਹਲਕੇ ਦਾ ਵਿਕਾਸ ਜੋ ਪਿਛਲੇ ਅੱਠ ਸਾਲਾਂ ਦੌਰਾਨ ਹੋਇਆ ਉਹ ਕਾਂਗਰਸ ਨੇ 50 ਸਾਲਾਂ ਦੌਰਾਨ ਵੀ ਨਹੀਂ ਕਰਾਇਆ।
ਇਸ ਮੌਕੇ ਤਲਬੀਰ ਸਿੰਘ ਗਿੱਲ, ਪੱਪੂ ਜੈਂਤੀਪੁਰ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜੋਧ ਸਿੰਘ ਸਮਰਾ, ਗੁਰਪ੍ਰੀਤ ਸਿੰਘ ਰੰਧਾਵਾ, ਸਰਪੰਚ ਮੁਕੇਸ਼ ਨੰਦਾ, ਡਿਪਟੀ ਚੀਫ਼ ਇੰਜੀਨੀਅਰ ਜਸਬੀਰ ਸਿੰਘ, ਐਕਸੀਅਨ ਮਨਿੰਦਰਪਾਲ ਸਿੰਘ, ਐਸਡੀਓ ਬਲਕਾਰ ਸਿੰਘ, ਤਰਸੇਮ ਸਿੰਘ ਸਿਆਲਕਾ, ਮੈਂਬਰ ਬਲਾਕ ਸੰਮਤੀ ਚੰਦਰ ਮੋਹਨ ਸਿੰਘ, ਸੁਲੱਖਣ ਸਿੰਘ, ਅਮਰੀਕ ਸਿੰਘ ਸਾਬਕਾ ਸਰਪੰਚ, ਸ੍ਰੀ ਪ੍ਰੀਤਮ ਦਾਸ, ਬਲਬੀਰ ਸਿੰਘ, ਸਰਬਜੀਤ ਸਿੰਘ, ਰਜਿੰਦਰ ਸਿੰਘ ਐਸ ਡੀ ਓ, ਬਲਾਕ ਵਿਕਾਸ ਅਫ਼ਸਰ ਸ੍ਰੀਮਤੀ ਜ਼ੀਨਤ ਖਹਿਰਾ ਅਤੇ ਮੀਡੀਆ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਆਦਿ ਵੀ ਮੌਜੂਦ ਸਨ।
Punjab Post Daily Online Newspaper & Print Media