Wednesday, April 29, 2026

ਬਾਬਾ ਮੋਹਨ ਸਿੰਘ ਜੀ ਦੀ ਪਹਿਲੀ ਬਰਸੀ ਧਾਰਮਿਕ ਸ਼ਰਧਾ ਨਾਲ ਮਨਾਈ ਗਈ

ਸੰਤਾਂ ਮਹਾਂ ਪੁਰਸ਼ਾਂ ਦੇ ਜੀਵਨ ਤੋ ਸੇਧ ਲੈਣੀ ਚਾਹੀਦੀ ਹੈ – ਮਜੀਠੀਆ

ਮਜੀਠਾ, 5 ਜੂਨ (ਪ.ਪ) – ਹਲਕਾ ਮਜੀਠਾ ਦੇ ਪਿੰਡ ਭੰਗਾਲੀ ਕਲਾਂ ਦੇ ਗੁਰਦਵਾਰਾ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਰਹੇ ਸੰਤ ਬਾਬਾ ਮੋਹਨ ਸਿੰਘ ਜੀ ਦੀ ਪਹਿਲੀ ਬਰਸੀ ਅੱਜ ਪੂਰੇ ਧਾਰਮਿਕ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਵਿਸ਼ਾਲ ਧਾਰਮਿਕ ਦੀਵਾਨ ਸਜਾਇਆ ਗਿਆ ਤੇ ਕਥਾ ਕੀਰਤਨ ਤੋ ਇਲਾਵਾ ਗੁਰਮਤ ਵਿਚਾਰਾਂ ਕੀਤੀਆਂ ਗਈਆਂ। ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਹਾਜ਼ਰੀ ਭਰਦਿਆਂ ਬਾਬਾ ਮੋਹਨ ਸਿੰਘ ਜੀ ਨੂੰ ਸ਼ਰਧਾ ਅਰਪਿਤ ਕੀਤੀ ਅਤੇ ਕਿਹਾ ਕਿ ਸਾਨੂੰ ਸੰਤਾਂ ਮਹਾਂ ਪੁਰਸ਼ਾਂ ਦੇ ਸੱਚੇ ਸੁੱਚੇ ਜੀਵਨ ਤੋ ਸੇਧ ਲੈਣੀ ਚਾਹੀਦੀ ਹੈ। ਉਹਨਾਂ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋ ਦੂਰ ਰਹਿਣ ਅਤੇ ਲੋਕ ਸੇਵਾ ਲਈ ਅੱਗੇ ਆਉਣ ਦਾ ਸਦਾ ਦਿੱਤਾ। ਸ: ਮਜੀਠੀਆ ਨੂੰ ਬਾਬਾ ਮਨਮੋਹਨ ਸਿੰਘ ਜਲੰਧਰ ਵਾਲੇ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਸਾਹਿਬ ਵਾਲੇ ਅਤੇ ਬਾਬਾ ਬੀਰ ਸਿੰਘ ਜੀ ਵਲ਼ੋਂ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤਲਬੀਰ ਸਿੰਘ ਗਿੱਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜੋਧ ਸਿੰਘ ਸਮਰਾ, ਪੱਪੂ ਜੈਂਤੀਪੁਰ, ਗੁਰਪ੍ਰੀਤ ਸਿੰਘ ਰੰਧਾਵਾ, ਸਰਪੰਚ ਮੁਕੇਸ਼ ਨੰਦਾ, ਡਿਪਟੀ ਚੀਫ਼ ਇੰਜੀਨੀਅਰ ਜਸਬੀਰ ਸਿੰਘ, ਐਕਸੀਅਨ ਮਨਿੰਦਰਪਾਲ ਸਿੰਘ, ਐਸਡੀਓ ਬਲਕਾਰ ਸਿੰਘ, ਤਰਸੇਮ ਸਿੰਘ ਸਿਆਲਕਾ, ਮੈਂਬਰ ਬਲਾਕ ਸੰਮਤੀ ਚੰਦਰ ਮੋਹਨ ਸਿੰਘ, ਸੁਲੱਖਣ ਸਿੰਘ, ਅਮਰੀਕ ਸਿੰਘ ਸਾਬਕਾ ਸਰਪੰਚ, ਸ੍ਰੀ ਪ੍ਰੀਤਮ ਦਾਸ, ਬਲਬੀਰ ਸਿੰਘ, ਸਰਬਜੀਤ ਸਿੰਘ, ਰਜਿੰਦਰ ਸਿੰਘ ਐਸ ਡੀ ਓ, ਬਲਾਕ ਵਿਕਾਸ ਅਫ਼ਸਰ ਸ੍ਰੀਮਤੀ ਜ਼ੀਨਤ ਖਹਿਰਾ ਅਤੇ ਮੀਡੀਆ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਆਦਿ ਵੀ ਮੌਜੂਦ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply