Wednesday, March 25, 2026

ਮਜੀਠੀਆ ਨੇ ਸ੍ਰੀ ਰਾਧੇ ਕਿਸ਼ਨ ਮੰਦਰ ਵਿਖੇ ਮੱਥਾ ਟੇਕਿਆ

ਭਾਈਚਾਰਕ ਸਾਂਝ ਤੇ ਅਮਨ ਕਾਨੂੰਨ ਦੇ ਖੇਤਰ ਵਿੱਚ ਪੰਜਾਬ ਦੀ ਸਥਿਤੀ ਸਭ ਤੋਂ ਮਜ਼ਬੂਤ – ਮਜੀਠੀਆ

ਮਜੀਠਾ, 5 ਜੂਨ (ਪ.ਪ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਅੱਜ ਹਲਕਾ ਮਜੀਠਾ ਦੇ ਪਿੰਡ ਭੰਗਾਲੀ ਕਲਾਂ ਵਿਖੇ ਸ੍ਰੀ ਰਾਧੇ ਕਿਸ਼ਨ ਮੰਦਰ ਵਿਖੇ ਹਾਜ਼ਰੀ ਭਰਦਿਆਂ ਮੱਥਾ ਟੇਕਿਆ। ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੀ ਸੋਚ ਅਤੇ ਅਗਵਾਈ ਸਦਕਾ ਅੱਜ ਪੰਜਾਬ ਅਮਨ ਸ਼ਾਂਤੀ, ਭਾਈਚਾਰਕ ਸਾਂਝ ਅਤੇ ਅਮਨ ਕਾਨੂੰਨ ਵਿਵਸਥਾ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਸਬ ਤੋ ਮਜ਼ਬੂਤ ਸਥਿਤੀ ਵਿੱਚ ਹੈ। ਜੋ ਕਿ ਰਾਜ ਸਰਕਾਰ ਦੀ ਬਹੁਤ ਸਾਰੀਆਂ ਵੱਡੀਆਂ ਪ੍ਰਾਪਤੀਆਂ ਵਿੱਚੋਂ ਇੱਕ ਹੈ। ਉਹਨਾਂ ਕਿਹਾ ਕਿ ਦੇਸ਼ ਦੀ ਤਰੱਕੀ, ਖੁਸ਼ਹਾਲੀ ਅਤੇ ਵਿਕਾਸ ਭਾਈਚਾਰਕ ਸਾਂਝ ਦੀ ਮਜ਼ਬੂਤੀ ਨਾਲ ਹੀ ਅੱਗੇ ਤੁਰਦੀ ਹੈ। ਉਹਨਾਂ ਕਿਹਾ ਕਿ ਬਾਦਲ ਸਰਕਾਰ ਦੀਆਂ ਅਮਨ ਪਸੰਦ ਨੀਤੀਆਂ ਕਾਰਨ ਹੀ ਰਾਜ ਵਿੱਚ ਅਰਬਾਂ ਦਾ ਪੂਜੀ ਨਿਵੇਸ਼ ਹੋ ਰਿਹਾ ਹੈ। ਇਸ ਮੌਕੇ ਸ: ਮਜੀਠੀਆ ਨੂੰ ਮੰਦਰ ਦੇ ਪੁਜਾਰੀ ਜਤਿੰਦਰ ਕੁਮਾਰ, ਮੰਦਰ ਕਮੇਟੀ ਦੇ ਪ੍ਰਧਾਨ ਸ੍ਰੀ ਲਾਜਪਤ ਰਾਏ ਨੰਦਾ ਅਤੇ ਸਰਪੰਚ ਮੁਕੇਸ਼ ਨੰਦਾ ਵਲ਼ੋਂ ਦੁਸ਼ਾਲੇ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤਲਬੀਰ ਸਿੰਘ ਗਿੱਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜੋਧ ਸਿੰਘ ਸਮਰਾ, ਪੱਪੂ ਜੈਂਤੀਪੁਰ, ਗੁਰਪ੍ਰੀਤ ਸਿੰਘ ਰੰਧਾਵਾ, ਸਰਪੰਚ ਮੁਕੇਸ਼ ਨੰਦਾ, ਡਿਪਟੀ ਚੀਫ਼ ਇੰਜੀਨੀਅਰ ਜਸਬੀਰ ਸਿੰਘ, ਐਕਸੀਅਨ ਮਨਿੰਦਰਪਾਲ ਸਿੰਘ, ਐਸਡੀਓ ਬਲਕਾਰ ਸਿੰਘ, ਤਰਸੇਮ ਸਿੰਘ ਸਿਆਲਕਾ, ਮੈਂਬਰ ਬਲਾਕ ਸੰਮਤੀ ਚੰਦਰ ਮੋਹਨ ਸਿੰਘ, ਸੁਲੱਖਣ ਸਿੰਘ, ਅਮਰੀਕ ਸਿੰਘ ਸਾਬਕਾ ਸਰਪੰਚ, ਸ੍ਰੀ ਪ੍ਰੀਤਮ ਦਾਸ, ਬਲਬੀਰ ਸਿੰਘ, ਸਰਬਜੀਤ ਸਿੰਘ, ਰਜਿੰਦਰ ਸਿੰਘ ਐਸ ਡੀ ਓ, ਬਲਾਕ ਵਿਕਾਸ ਅਫ਼ਸਰ ਸ੍ਰੀਮਤੀ ਜ਼ੀਨਤ ਖਹਿਰਾ ਅਤੇ ਮੀਡੀਆ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਆਦਿ ਵੀ ਮੌਜੂਦ ਸਨ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply