Wednesday, April 29, 2026

ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀ: ਸੈਕੰ: ਪਬਲਿਕ ਸਕੂਲ, ਸੁਲਤਾਨਵਿੰਡ ਵਿਖੇ ਸ਼ਹੀਦੀ ਪੁਰਬ ਮਨਾਇਆ

PPN0506201519

ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ‘ਸ਼ਹੀਦਾਂ ਦੇ ਸਿਰਤਾਜ’ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮਨਾਇਆ ਗਿਆ।ਸਕੂਲ ਵੱਲੋਂ ਇਸ ਦਿਨ ਠੰਡੇ ਪਾਣੀ ਦੀ ਛਬੀਲ ਤੇ ਲੰਗਰ ਲਗਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਅਮਰਜੀਤ ਕੌਰ ਨੇ ਦੱਸਿਆ ਕਿ ਮੌਕੇ ਤੇ ਸਕੂਲ ਦੇ ਮੈਂਬਰ ਇੰਚਾਰਜ਼ਾਂ ਸ੍ਰ. ਪ੍ਰਿਤਪਾਲ ਸਿੰਘ ਸੇਠੀ, ਸ੍ਰ. ਗੁਰਿੰਦਰ ਸਿੰਘ ਚਾਵਲਾ ਤੇ ਸ੍ਰ. ਸੁਰਜੀਤ ਸਿੰਘ ਨੇ ਸ਼ਿਰਕਤ ਕੀਤੀ ।ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਵਾਂ ਤੇ ਸਮੂਹ ਸਟਾਫ ਵੱਲੋਂ ਛਬੀਲ ਤੇ ਲੰਗਰ ਦੀ ਸੇਵਾ ਸ਼ਰਧਾ ਨਾਲ ਕੀਤੀ ਗਈ ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply