Friday, August 7, 2026

ਗੁਰੁੂ ਹਰਿਗੋਬਿੰਦ ਸਾਹਿਬ ਤੇ ਭਗਤ ਕਬੀਰ ਜੀ ਦੀ ਯਾਦ ਵਿੱਚ ਦਿੱਲੀ ਕਮੇਟੀ ਵੱਲੋਂ ਗੁਰਮਤਿ ਸਮਾਗਮ

PPN0606201517
ਨਵੀਂ ਦਿੱਲੀ, 6 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਿਤ ਮਨਾਏ ਜਾਂਦੇ ਸਾਰੇ ਦਿਹਾੜਿਆਂ ਦੀ ਲੜੀ ਵਿੱਚ ਮੀਰੀ-ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੁੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁੂਰਬ ਅਤੇ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਗੁਰਮਤਿ ਸਮਾਗਮ ਦੇ ਰੂਪ ਵਿੱਚ ਮਨਾਇਆ ਗਿਆ। ਗੁਰੁੂ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਜਿਥੇ ਗੁਰਦੁਆਰਾ ਮਜਨੂੰ ਟਿਲਾ ਸਾਹਿਬ ਵਿਖੇ ਅਤੇ ਭਗਤ ਜੀ ਦਾ ਜਨਮ ਦਿਵਸ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮਨਾਇਆ ਗਿਆ।
ਇਸ ਮੌਕੇ ਪ੍ਰਸਿੱਧ ਰਾਗੀ ਭਾਈ ਚਮਨਜੀਤ ਸਿੰਘ ਜੀ ਲਾਲ ਅਤੇ ਕਮੇਟੀ ਦੇ ਹਜੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਭਾਈ ਹਰਭਜਨ ਸਿੰਘ ਖਾਲਸਾ ਨੇ ਢਾਡੀ ਵਾਰਾਂ ਅਤੇ ਨਿਰਮਲ ਸਿੰਘ ਨਿਰਮਲ, ਗੁਰਚਰਨ ਸਿੰਘ ਚਰਨ, ਪ੍ਰੇਮ ਸਿੰਘ ਪਾਰਸ, ਅਮਰੀਕ ਸਿੰਘ ਖੁਸ਼ ਤੇ ਬੀਬੀ ਸਤਨਾਮ ਕੌਰ ਸੱਤੇ ਨੇ ਕਵਿਤਾਵਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਕਮੇਟੀ ਦੇ ਕਾਰਜਕਾਰੀ ਪ੍ਰਧਾਨ ਮਹਿੰਦਰਪਾਲ ਸਿੰਘ ਚੱਡਾ ਨੇ ਦੋਨਾ ਸਮਾਗਮਾ ਵਿੱਚ ਹਾਜਰੀ ਭਰਦੇ ਹੋਏ ਦਿੱਲੀ ਕਮੇਟੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਮੌਕੇ ਚਿੱਟਾ ਪੇਂਟ ਕਰਵਾਉਣ ਦੀ ਕੀਤੀ ਜਾ ਰਹੀ ਸੇਵਾ ਦਾ ਵੇਰਵਾ ਦੇਣ ਦੇ ਨਾਲ ਹੀ ਕਮੇਟੀ ਵੱਲੋਂ ਇਸ ਸਬੰਧ ਵਿੱਚ 14 ਜੂਨ ਨੂੰ ਆਯੋਜਿਤ ਕੀਤੇ ਜਾ ਰਹੇ ਨਗਰ ਕੀਰਤਨ ਦੀ ਵੀ ਜਾਣਕਾਰੀ ਦਿੱਤੀ।
ਗੁਰੁੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾ ਨੂੰ ਵਧਾਈ ਦਿੰਦੇ ਹੋਏ ਚੱਡਾ ਨੇ ਕਿਹਾ ਕਿ ਸਿੱਖ ਇਤਿਹਾਸ ਜਿੰਦਾ ਇਤਿਹਾਸ ਹੈ ਜਿਸਨੂੰ ਕੋਈ ਭੁਲਾ ਨਹੀਂ ਸਕਦਾ। ਗੁਰੁੂ ਸਾਹਿਬ ਨੂੰ ਬੰਦੀ ਛੋੜ ਦਾਤਾ ਦੱਸਦੇ ਹੋਏ ਚੱਡਾ ਨੇ ਗੁਰੁੂ ਸਾਹਿਬ ਵੱਲੋਂ ਗਵਾਲੀਅਰ ਦੇ ਕਿਲ੍ਹੇ ਵਿੱਚ 52 ਰਾਜਿਆਂ ਨੂੰ ਕੈਦ ਚੋਂ ਛੁੜਵਾਉਣ ਦਾ ਵੀ ਜ਼ਿਕਰ ਕੀਤਾ। ਗੁਰੁੂ ਸਾਹਿਬ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕੀਤੀ ਗਈ ਉਸਾਰੀ ਨੂੰ ਚੱਡਾ ਨੇ ਸਿੱਖਾਂ ਦੀ ਅਜ਼ਾਦ ਹਸਤੀ ਅਤੇ ਜ਼ੁਲਮ ਦਾ ਨਾਸ਼ ਕਰਨ ਵਾਲੇ ਯੋਧੇ ਦੇ ਪ੍ਰਤੀਕ ਦੀ ਦਿੱਖ ਬਰਾਬਰ ਵੀ ਦੱਸਿਆ। ਚੱਡਾ ਨੇ ਭਗਤ ਕਬੀਰ ਜੀ ਵੱਲੋਂ ਉਚਾਰੀ ਗਈ ਬਾਣੀ ਨੂੰ ਜੀਵਨ ਦਾ ਸੱਚ ਅਤੇ ਕਾਮਯਾਬੀ ਦਾ ਸੁਚੱਜਾ ਰਸਤਾ ਵੀ ਦੱਸਿਆ। ਇਸ ਮੌਕੇ ਕਾਰਸੇਵਾ ਵਾਲੇ ਬਾਬਾ ਸੁਰਿੰਦਰ ਸਿੰਘ ਦਾ ਕਮੇਟੀ ਵੱਲੋਂ ਸਨਮਾਨ ਵੀ ਕੀਤਾ ਗਿਆ। ਸਟੇਜ ਸਕੱਤਰ ਦੀ ਸੇਵਾ ਮੈਂਬਰ ਚਮਨ ਸਿੰਘ ਅਤੇ ਜਤਿੰਦਰਪਾਲ ਸਿੰਘ ਗੋਲਡੀ ਵੱਲੋਂ ਨਿਭਾਈ ਗਈ। ਇਸ ਮੌਕੇ ਮੈਂਬਰ ਦਰਸ਼ਨ ਸਿੰਘ, ਅਮਰਜੀਤ ਸਿੰਘ ਪਿੰਕੀ, ਕੈਪਟਨ ਇੰਦਰਪ੍ਰੀਤ ਸਿੰਘ, ਜਸਬੀਰ ਸਿੰਘ ਜੱਸੀ, ਹਰਦੇਵ ਸਿੰਘ ਧਨੋਆ ਅਤੇ ਅਕਾਲੀ ਆਗੂ ਹਰਚਰਨ ਸਿੰਘ ਗੁਲਸ਼ਨ ਮੌਜੂਦ ਸਨ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply