Wednesday, March 18, 2026

ਦਿੱਲੀ ਕਮੇਟੀ ਵੱਲੋਂ ਕਸ਼ਮੀਰ ਦੇ ਦੋ ਸਕੂਲਾਂ ਨੂੰ 10 ਲੱਖ ਦੀ ਸਹਾਇਤਾ

PPN0606201518
ਨਵੀਂ ਦਿੱਲੀ, 6 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ਰੰਗ ਬੋਰਡ ਵੱਲੋਂ ਬੀਤੇ ਦਿਨੀ ਜੰਮੂ ਕਸ਼ਮੀਰ ਦੇ ਦੋ ਸਕੂਲਾਂ ਨੂੰ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦੇ ਪਾਸ ਕੀਤੇ ਗਏ ਮਤੇ ਅਨੁਸਾਰ ਕਮੇਟੀ ਵੱਲੋਂ ਦੋਹਾਂ ਸਕੂਲਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਪਹੁੰਚਾ ਦਿਤੇ ਗਏ ਹਨ। ਕਮੇਟੀ ਦੇ ਅੰਤਿ੍ਰੰਗ ਬੋਰਡ ਮੈਂਬਰ ਪਰਮਜੀਤ ਸਿੰਘ ਚੰਢੋਕ ਅਤੇ ਮੈਂਬਰ ਚਮਨ ਸਿੰਘ ਵੱਲੋਂ ਸ੍ਰੀ ਨਗਰ ਦੇ ਗੁਰਦੁਆਰਾ ਸ਼ਹੀਦ ਬੁੰਗਾ ਵਿਖੇ ਇਹ ਚੈਕ ਤਕਸੀਮ ਕੀਤੇ ਗਏ।
ਖਾਲਸਾ ਐਜੂਕੇਸ਼ਨ ਸੋਸਾਇਟੀ ਸ੍ਰੀ ਨਗਰ ਨੂੰ 6 ਲੱਖ ਅਤੇ ਗੁਰੁ ਨਾਨਕ ਦੇਵ ਮਾਡਲ ਹਾਈ ਸਕੂਲ ਬਾਰਾਮੁੱਲ੍ਹਾ ਨੂੰ 4 ਲੱਖ ਦੀ ਸਹਾਇਤਾ ਦਿੱਲੀ ਕਮੇਟੀ ਵੱਲੋਂ ਕਸ਼ਮੀਰ ਵਿੱਚ ਰਹਿੰਦੇ ਸਿੱਖ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਵਾਸਤੇ ਦਿੱਤੀ ਗਈ ਹੈ।ਇਸ ਤੋਂ ਇਲਾਵਾ ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਨਿਜੀ ਤੋੋੌਰ ‘ਤੇ ਵੀ 1 ਲੱਖ ਰੁਪਏ ਪ੍ਰਤੀ ਸਕੂਲ ਦੀ ਸਹਾਇਤਾ ਦੇ ਚੈਕ ਵੀ ਉਕਤ ਮੈਂਬਰਾਂ ਹੱਥ ਭੇਜੇ ਗਏ ਹਨ।
ਦੋਨਾ ਸਕੂਲਾਂ ਦੀਆਂ ਪ੍ਰਬੰਧਕ ਕਮੇਟੀਆਂ ਨੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਸਿਰਸਾ ਦਾ ਧੰਨਵਾਦ ਕੀਤਾ ਹੈ। ਇਥੇ ਇਹ ਜ਼ਿਕਰਯੋਗ ਹੈ ਕਿ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਆਪਣੇ ਪ੍ਰਧਾਨਗੀ ਕਾਲ ਦੌਰਾਨ ਇਹ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਸੀ ਪਰ ਸਾਧਨਾ ਦੀ ਘਾਟ ਦਾ ਹਵਾਲਾ ਦੇ ਕੇ ਉਨ੍ਹਾਂ ਵੱਲੋਂ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ ਸੀ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਕਸ਼ਮੀਰ ਵਿੱਚ ਆਈ ਆਪਦਾ ਦੌਰਾਨ ਦਿੱਲੀ ਕਮੇਟੀ ਵੱਲੋਂ ਕੀਤੀ ਗਈ ਵੱਡੀ ਮਦਦ ਤੋਂ ਬਾਅਦ ਵਿਦਿਅਕ ਅਦਾਰਿਆਂ ਨੂੰ ਆਪਣੇ ਪੈਰਾਂ ‘ਤੇ ਖੜਾ ਕਰਨ ਵਾਸਤੇ ਦਿੱਤੀ ਗਈ ਇਸ ਸਹਾਇਤਾ ਨੂੰ ਕਸ਼ਮੀਰੀ ਸਿੱਖਾਂ ਵਾਸਤੇ ਇਤਿਹਾਸਿਕ ਮਦਦ ਵੀ ਦੱਸਿਆ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply