Friday, August 1, 2025
Breaking News

ਸੂਬਾ ਸਰਕਾਰ ਦੇ ਯਤਨਾ ਸਦਕਾ ਡੇਅਰੀ ਧੰਦੇ ਨੇ ਕਿਸਾਨਾਂ ਨੂੰ ਆਰਥਿਕ ਪੱਖੋਂ ਮਜਬੂਤ ਕੀਤਾ – ਧੁੱਗਾ

PPN0706201501

ਬਟਾਲਾ, 7 ਜੂਨ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਨੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਡੇਅਰੀ ਧੰਦੇ ਨੂੰ ਉਤਸ਼ਾਹਤ ਕਰਨ ਲਈ ਰਾਜ ਵਿੱਚ ਡੇਅਰੀ ਸਿਖਲਾਈ ਅਤੇ ਹੁਨਰ ਵਿਕਾਸ ਸਹਲੂਤਾਂ ਨੂੰ ਮਜ਼ਬੂਤ ਕੀਤਾ ਹੈ। ਸੂਬਾ ਸਰਕਾਰ ਵੱਲੋਂ ਰਾਜ ਵਿੱਚ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਪਸ਼ੂ ਪਾਲਕ ਡੇਅਰੀ ਦੇ ਕਿੱਤੇ ਸਬੰਧੀ ਸਿਖਲਾਈ ਹਾਸਿਲ ਕਰਕੇ ਆਪਣੇ ਪੈਰਾਂ ‘ਤੇ ਖੜ੍ਹੇ ਹੋ ਸਕਣ। ਇਹ ਪ੍ਰਗਟਾਵਾ ਕਰਦਿਆਂ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦੀ ਯੋਗ ਰਹਿਨੁਮਈ ਹੇਠ ਬੇਰੁਜ਼ਗਾਰੀ ਨੂੰ ਠੱਲ ਪਾਉਣ ਲਈ ਰਾਜ ਦੇ ਕਿਸਾਨਾਂ ਨੂੰ ਸਵੈ ਰੁਜ਼ਗਾਰ ਨਾਲ ਜੋੜਨ ਲਈ ਵੱਡੇ ਪੱਧਰ ਤੇ ਯੋਜਨਾਵਾਂ ਉਲੀਕੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਕਿਸਾਨਾਂ ਨੂੰ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਲੱਖਾਂ ਰੁਪਏ ਦੀ ਸਬਸਿਡੀ ਦੇ ਕਰਜ਼ੇ ਮੁਹੱਈਆ ਕਰਵਾਏ ਜਾ ਰਹੇ ਹਨ, ਤਾਂ ਜੋ ਪੰਜਾਬ ਦੇ ਕਿਸਾਨ ਆਰਥਿਕ ਪੱਖ ਤੋਂ ਹੋਰ ਮਜ਼ਬਤੂ ਹੋ ਸਕਣ। ਉਨ੍ਹਾਂ ਕਿਹਾ ਕਿ ਡੇਅਰੀ ਵਿਕਾਸ ਦੇ ਖੇਤਰ ਵਿੱਚ ਰਾਜ ਸਰਕਾਰ ਵੱਲੋਂ ਪਿਛਲੇ ਸਾਲਾਂ ਦੌਰਾਨ ਦਿੱਤੀਆਂ ਸਹੂਲਤਾਂ ਕਾਰਨ ਪੰਜਾਬ ਵਿੱਚ ਡੇਅਰੀ ਧੰਦਾ ਬਹੁਤ ਪ੍ਰਫੁਲਤ ਹੋਇਆ ਹੈ ਅਤੇ ਇਹ ਸਹਾਇਕ ਧੰਦਾ ਹੁਣ ਕਿਸਾਨਾਂ ਦੀ ਆਮਦਨ ਦਾ ਮੁੱਖ ਤੇ ਵੱਡਾ ਸਰੋਤ ਬਣ ਗਿਆ ਹੈ
ਮੁੱਖ ਸੰਸਦੀ ਸਕੱਤਰ ਸ੍ਰੀ ਧੁੱਗਾ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਪਸ਼ੂਆਂ ਦੇ ਬਿਹਤਰ ਇਲਾਜ ਲਈ ਵੈਟਨਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਵਿੱਚ ਬੁਨਿਆਦੀ ਢਾਂਚੇ ਨੂੰ ਵਿਕਸਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਹਿਰ ਡਾਕਟਰਾਂ ਦੀ ਘਾਟ ਨੂੰ ਪੂਰਿਆਂ ਕਰਦਿਆਂ ਸਰਕਾਰ ਵੱਲੋਂ ਵੈਟਨਰੀ ਡਾਕਟਰਾਂ ਦੀਆਂ 115 ਅਸਾਮੀਆਂ ਪਹਿਲਾਂ ਹੀ ਭਰੀਆਂ ਜਾ ਚੁੱਕੀਆਂ ਹਨ ਅਤੇ 117 ਹੋਰ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਿਸ ਤਹਿਤ ਭਰਤੀ ਪ੍ਰਕਿਰਿਆ ਜਲਦੀ ਆਰੰਭ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਦੇ ਇਲਾਜ ਲਈ 22 ਜ਼ਿਲ੍ਹਿਆਂ ਵਿੱਚ ਚਲਾਈਆਂ ਮੋਬਾਇਲ ਗੱਡੀਆਂ ਦੀ ਸਕੀਮ ਨੂੰ ਬਲਾਕ ਪੱਧਰ ਤੇ ਪਹੁੰਚ ਕਰਨ ਲਈ ਯੋਜਨਾ ਬਣਾਈ ਜਾ ਰਹੀ ਹੈ ਤਾਂ ਜੋ ਪਸ਼ੂ ਪਾਲਕਾਂ ਨੂੰ ਆਪਣੇ ਪਸ਼ੂਆਂ ਦੇ ਇਲਾਜ ਲਈ ਕਿਤੇ ਦੂਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਰਾਜ ਦੇ ਵੱਖ-ਵੱਖ ਜ਼ਿਲ੍ਹਿਆ ਵਿੱਚ ਆਧੁਨਿਕ ਪਸ਼ੂ ਮੰਡੀਆਂ ਸਥਾਪਤ ਕੀਤੀਆ ਜਾ ਰਹੀਆਂ ਹਨ ਅਤੇ ਬਟਾਲਾ ਵਿਖੇ ਵੀ ਬਣ ਰਹੀ ਆਧੁਨਿਕ ਪਸ਼ੂ ਮੰਡੀ ਦਾ ਕੰਮ ਮੁਕੰਮਲ ਹੋਣ ਦੇ ਨੇੜੇ ਹੈ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …

Leave a Reply