Saturday, April 25, 2026

ਬੀਬੀ ਮਹਿਕ ਰਾਜਪੂਤ ਜਿਲ੍ਹਾ ਕਾਂਗਰਸ ਕਮੇਟੀ ਦੀ ਸਕੱਤਰ ਬਣੀ

PPN0706201506

ਅੰਮ੍ਰਿਤਸਰ, 7 ਮਈ (ਗੁਰਪ੍ਰੀਤ ਸਿੰਘ) ਜਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਰਾਜੀਵ ਭਗਤ ਵੱਲੋਂ ਬੀਬੀ ਮਹਿਕ ਰਾਜਪੂਤ ਨੂੰ ਉਨ੍ਹਾਂ ਦੇ ਗ੍ਰਹਿ ਕੋਟ ਮਿੱਤ ਸਿੰਘ ਪਿੰਡ ਸੁਲਤਾਨਵਿੰਡ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਜਿਲ੍ਹਾ ਕਾਂਗਰਸ ਕਮੇਟੀ ਦੀ ਸਕੱਤਰ ਨਿਯੁੱਕਤ ਕੀਤਾ ਗਿਆ। ਇਸ ਨਿਯੁੱਕਤੀ ਉਪਰੰਤ ਬੀਬੀ ਰਾਜਪੂਤ ਨੂੰ ਸਿਰੋਪਾ ਭੇਟ ਕਰਦਿਆਂ ਰਾਜੀਵ ਭਗਤ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਨੂੰ ਹਮੇਸ਼ਾਂ ਮਾਨ-ਸਨਮਾਨ ਦਿੱਤਾ ਜਾਂਦਾ ਹੈ।ਅਕਾਲੀ ਭਾਜਪਾ ਗਠਜੋੜ ‘ਤੇ ਚੋਟ ਕਰਦਿਆਂ ਸ੍ਰੀ ਭਗਤ ਨੇ ਕਿਹਾ ਕਿ ਗਠਜੋੜ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੈ ਅਤੇ ਵਿਕਾਸ ਦੇ ਨਾਂ ‘ਤੇ ਲੋਕਾਂ ਨਾਲ ਕੀਤੇ ਜਾ ਰਹੇ ਝੂਠੇ ਲਾਰਿਆਂ ਤੋਂ ਪ੍ਰੇਸ਼ਾਨ ਪੰਜਾਬ ਵਾਸੀ ਕਾਂਗਰਸ ਨਾਲ ਜੁੜ ਰਹੇ ਹਨ। ਇਸ ਮੌਕੇ ਬੀਬੀ ਰਾਜਪੂਤ ਨੇ ਕਿਹਾ ਕਿ ਉਨਾਂ ਨੂੰ ਪਾਰਟੀ ਵੱਲੋਂ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਮਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਸਮੇਂ ਜਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਮਾਹਲ, ਗੁਰਪਾਲ ਸਿੰਘ ਲੋਹਕਾ, ਹਰਬੰਸ ਸਿੰਘ ਬਿੱਲਾ, ਵਿਨੋਦ ਸੱਚਦੇਵਾ,ਗੁਰਨਾਮ ਫਰਿਸ਼ਤਾ, ਅੰਗਰੇਜ ਸਿੰਘ, ਗੁਰਪਾਲ ਸਿੰਘ ਰਾਜਪੂਤ, ਸਤਨਾਮ ਕੌਰ, ਕੁਲਵਿੰਦਰ ਕੌਰ, ਪੂਜਾ ਸ਼ਰਮਾ, ਮਨੀਸ਼ ਭਗਤ, ਸਿਵਾਲਿਕ ਰਾਜਪੂਤ ਆਦਿ ਵੀ ਮੌਜੂਦ ਸਨ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …

Leave a Reply