ਬਠਿੰਡਾ, 10 ਅਪ੍ਰੈਲ (ਜਸਵਿੰਦਰ ਸਿੰਘ ਜੱਸੀ) -ਜਿਲਾ ਚੋਣ ਅਫਸਰ ਕਮਲ ਕਿਸ਼ੋਰ ਯਾਦਵ ਵੱਲੋਂ ਅੱਜ ਵੋਟਰਾਂ ਖਾਸਕਰ ਨਵੇਂ ਦਰਜ ਨੌਜਵਾਨ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਪ੍ਰਤੀ ਜਾਗਰੂਕ ਕਰਨ ਅਤੇ ਨੈਤਿਕ ਵੋਟਿੰਗ (ਐਥੀਕਲ ਵੋਟਿੰਗ) ਲਈ ਉਤਸਾਹਿਤ ਕਰਨ ਖਾਤਰ ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐੰਡ ਇਲੈਕਟੋਰਲ ਪਾਰਟੀਸਿਪੇਸ਼ਨ) ਤਹਿਤ ਵਿਸ਼ੇਸ਼ ਤੌਰ ‘ਤੇ ਤਿਆਰ ਦੋ ਜਾਗਰੂਕਤਾ ਵਾਹਨਾਂ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾਂ ਕੀਤਾ। ਇਸ ਮੌਕੇ ਵਧੀਕ ਜ਼ਿਲਾ ਚੋਣ ਅਫਸਰ ਸ੍ਰੀਮਤੀ ਸੋਨਾਲੀ ਗਿਰੀ ਵੀ ਮੌਜੂਦ ਸਨ। ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਪ੍ਰਤੀ ਜਾਗਰੂਕ ਕਰਨ ਲਈ ਤਿਆਰ ਕਰਵਾਏ ਇਨਾਂ ਵਾਹਨਾਂ ਨੂੰ ਰਵਾਨਾਂ ਕਰਨ ਸਮੇਂ ਯਾਦਵ ਨੇ ਦੱਸਿਆ ਕਿ ਇਸ ਉਦੇਸ਼ ਦੀ ਪੂਰਤੀ ਲਈ ਇਹ ਵਾਹਨ ਜਿਥੇ ਵੱਖ-ਵੱਖ ਖੇਤਰਾਂ ਵਿੱਚ ਪੁੱਜਣਗੇ ਉਥੇ ਇਨਾਂ ਦੇ ਨਾਲ-ਨਾਲ ਨਹਿਰੂ ਯੁਵਾ ਕੇਂਦਰ ਬਠਿੰਡਾ ਦੇ ਸਹਿਯੋਗ ਨਾਲ ਤਿਆਰ ਕਰਵਾਈਆਂ ਨੌਜਵਾਨਾਂ ਦੀਆਂ ਟੀਮਾਂ ਲੋਕਾਂ ਨੂੰ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਨਿਰਪੱਖਤਾ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਪ੍ਰਤੀ ਸੁਚੇਤ ਕਰਨ ਲਈ ਨੁੱਕੜ ਨਾਟਕ ਵੀ ਪੇਸ਼ ਕਰਨਗੀਆਂ। ਯਾਦਵ ਨੇ ਦੱਸਿਆ ਕਿ ਵੋਟਰਾਂ ਨੂੰ ਜਾਗਰੂਕ ਕਰਨ ਲਈ ਜਿਥੇ ਵੋਟ ਦੇ ਹੱਕ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਸਲੋਗਨਜ਼ ਦਰਸਾਉਂਦੇ ਇਨਾਂ ਵਾਹਨਾਂ ਉੱਪਰ ਵੋਟਰਾਂ ਦੇ ਦਸਤਖਤ ਕਰਨ ਲਈ ਵਿਸ਼ੇਸ਼ ਬੋਰਡ ਰੱਖੇ ਗਏ ਹਨ ਉਥੇ ਰਿਕਾਰਡਿਡ ਗਾਣੇ, ਸੀ.ਡੀਜ਼ ਅਤੇ ਪੰਫਲੈੱਟ ਵੀ ਤਿਆਰ ਕਰਵਾਏ ਗਏ ਹਨ। ਸ੍ਰੀ ਯਾਦਵ ਨੇ ਅਪੀਲ ਕੀਤੀ ਕਿ ਹਰ ਵੋਟਰ ਆਉਂਦੀ 30 ਅਪ੍ਰੈਲ ਨੂੰ ਪੋਲਿੰਗ ਵਾਲੇ ਦਿਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋ ਜ਼ਰੂਰ ਕਰੇ ।
Check Also
ਯੂਨੀਵਰਸਿਟੀ ਨੇ ਜਿੱਤੀ 38ਵੇਂ ਅੰਤਰ ਯੂਨੀਵਰਸਿਟੀ ਉਤਰੀ ਜ਼ੋਨ ਯੁਵਕ ਮੇਲੇ 2024-25 ਦੀ ਦੂਜੀ ਰਨਰ-ਅੱਪ ਟਰਾਫੀ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ) ਦੀ ਸਰਪ੍ਰਸਤੀ ਹੇਠ …