ਅੰਮ੍ਰਿਤਸਰ, 8 ਜੂਨ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਵਿਖੇ ਅਕਾਦਮਿਕ ਪ੍ਰਬੰਧਨ ਤੇ ਸ਼ਾਰਟ ਟਰਮ ਕੋਰਸ ਸੰਪੰਨ ਹੋ ਗਿਆ। ਇਸ ਕੋਰਸ ਵਿਚ ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ 39 ਪ੍ਰਿੰਸੀਪਲ ਅਤੇ ਮੁਖੀ, ਵਿਭਾਗਾਂ ਨੇ ਭਾਗ ਲਿਆ।
ਕੇਂਦਰੀ ਯੂਨੀਵਰਸਿਟੀ, ਜੰਮੂ ਦੇ ਵਾਈਸ-ਚਾਂਸਲਰ, ਪ੍ਰੋ. ਅਸ਼ੋਕ ਅਈਮਾ ਨੇ ਸਮਾਪਤੀ ਸਮਾਗਮ ਦੀ ਪ੍ਰਧਾਨਗੀ ਕੀਤੀ। ਰਜਿਸਟਰਾਰ, ਡਾ. ਸ਼ਰਨਜੀਤ ਸਿੰਘ ਢਿੱਲੋਂ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਕੇਂਦਰ ਦੇ ਡਾਇਰੈਕਟਰ, ਪ੍ਰੋ. ਅਵਿਨਾਸ਼ ਨਾਗਪਾਲ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ ਅਤੇ ਵਿਭਾਗ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਕੋਰਸ ਕੋਆਰਡੀਨੇਟਰ ਅਤੇ ਡੀਨ, ਵਿਦਿਅਕ ਮਾਮਲੇ, ਪ੍ਰੋ. ਪਰਮਜੀਤ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ ਅਤੇ ਕੋਰਸ ਬਾਰੇ ਜਾਣਕਾਰੀ ਦਿੱਤੀ।
ਪ੍ਰੋ. ਅਸ਼ੋਕ ਅਈਮਾ ਨੇ ਇਸ ਕੇਂਦਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਕੇਂਦਰ ਅਧਿਆਪਕਾਂ ਦੇ ਗਿਆਨ ਵਿਚ ਆਧੁਨਿਕ ਲੋੜਾਂ ਅਨੁਸਾਰ ਲਗਾਤਾਰ ਵਾਧਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਲੀਕ ਤੋਂ ਹੱਟ ਕੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਮਿਆਰੀ ਗਿਆਨ ਅਧਿਆਪਕਾਂ ਵੱਲੋਂ ਵੰਡਿਆ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਦੂਜਿਆਂ ‘ਤੇ ਇਲਜ਼ਾਮ ਲਾਉਣ ਤੋਂ ਪਹਿਲਾਂ ਸਵੈ-ਪੜਚੋਲ ਕਰਨੀ ਚਾਹੀਦੀ ਹੈ ਤਾਂ ਜੋ ਸਾਡੀ ਨਿਪੁੰਨਤਾ ਵਿਚ ਵਾਧਾ ਹੋ ਸਕੇ। ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਨੂੰ ਆਪਣੇ ਵਿਸ਼ੇ ਦੀ ਮੁਹਾਰਤ ਤੋਂ ਇਲਾਵਾ ਬਾਕੀ ਵਿਸ਼ਿਆਂ ਬਾਰੇ ਵੀ ਜਾਣਕਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਪ੍ਰਸ਼ਾਸਨ ਅਤੇ ਪ੍ਰਬਧਨ ਵਿਚ ਲੋੜੀਂਦੀਆਂ ਤਬਦੀਲੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਸਮੇਂ ਦੇ ਹਾਣ ਦਾ ਹੋਇਆ ਜਾ ਸਕੇ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media