
ਅੰਮ੍ਰਿਤਸਰ, 8 ਜੂਨ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਪਟਿਆਲਾ ਵਿਖੇ ਕਰਵਾਏ ਗਏ ‘ਸਬ-ਜੂਨੀਅਰ ਪੰਜਾਬ ਸਟੇਟ ਸਵੀਮਿੰਗ’ ਮੁਕਾਬਲੇ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਂਦਿਆ ਸੋਨੇ ਦਾ ਤਮਗਾ ਪ੍ਰਾਪਤ ਕਰਕੇ ਸਕੂਲ ਦਾ ਨਾਂ ਚਮਕਾਇਆ ਹੈ।
ਵਿਦਿਆਰਥੀਆਂ ਦੀ ਕਾਮਯਾਬੀ ‘ਤੇ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਵਧਾਈ ਦਿੰਦਿਆ ਦੱਸਿਆ ਕਿ ਯੁਵਰਾਜ ਨੇ ’50 ਬਰੈਸਟ ਸਟ੍ਰੋਕ’ ਵਿੱਚ ਤੈਰਾਕੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਹ ਮੁਕਾਮ ਹਾਸਲ ਕੀਤਾ। ਉਨ੍ਹਾਂ ਨੇ ਉਕਤ ਵਿਦਿਆਰਥੀਆਂ ਦੇ ਕੋਚਾਂ ਦੁਆਰਾ ਕਰਵਾਈ ਗਈ ਮਿਹਨਤ ਤੇ ਲਗਨ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀ ਨੂੰ ਅਗਾਂਹ ਵਿੱਚ ਉੱਚ ਪੱਧਰ ‘ਤੇ ਸਥਾਨ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ।
Punjab Post Daily Online Newspaper & Print Media