
ਪੱਟੀ, 8 ਜੂਨ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) ਇਥੋਂ ਨੇੜਲੇ ਪਿੰਡ ਆਸਲ ਵਿਖੇ ਗੁਰਦੁਆਰਾ ਬਾਬਾ ਬਲਵੰਤ ਸਿੰਘ ਜੀ ਵਿਖੇ ਸਮੂਹ ਪਿੰਡ ਵਾਸੀਆਂ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਲਾਨਾ ਜੋੜ ਮੇਲਾ ਮਨਾਇਆ ਗਿਆ।ਇਸ ਮੌਕੇ ਤੇ 31 ਸ੍ਰੀ ਆਖੰਡ ਪਾਠਾਂ ਸਾਹਿਬ ਦੇ ਭੋਗ ਪਾਏ ਗਏ।ਉਪਰੰਤ ਪੰਥ ਪ੍ਰਸਿੱਧ ਕਵੀਸ਼ਰੀ ਅਤੇ ਢਾਡੀ ਭਾਈ ਨਿਸ਼ਾਨ ਸਿੰਘ ਝਬਾਲ ਵਾਲੇ, ਭਾਈ ਮੁਖਤਿਆਰ ਸਿੰਘ ਸੰਗਵਾਂ, ਭਾਈ ਦਲਬੀਰ ਸਿੰਘ ਜੌੜਾ ਦੇ ਜਥਿਆਂ ਵੱਲੌ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਜੋੜ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮੁਖਤਿਆਰ ਸਿੰਘ ਅਤੇ ਜਸਬੀਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ ਹੈ।ਇਸ ਜੋੜ ਮੇਲੇ ਵਿਚ ਸ੍ਰੀ ਮਾਨ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਸੁਖਦੇਵ ਸਿੰਘ ਹੰਸਲੀ ਵਾਲੇ, ਬਾਬਾ ਗਿਆਨ ਸਿੰਘ ਮਨਿਹਾਲੇ ਵਾਲੇ ਉਚੇਚੇ ਤੌਰ ਤੇ ਪਹੁੰਚੇ ਹਨ।ਪਿੰਡ ਦੇ ਸਰਪੰਚ ਧੀਰਾ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।ਇਸ ਮੌਕੇ ਤੇ ਗ੍ਰੰਥੀ ਬਾਬਾ ਹੀਰਾ ਸਿੰਘ, ਸਟੇਜ ਸਕੱਤਰ ਰੂਪ ਸਿੰਘ, ਲੱਖਾ ਸਿੰਘ ਸੈਕਟਰੀ ਗੁਰਚਰਨ ਸਿੰਘ, ਸਾਬਕਾ ਸਰਪੰਚ ਹਰਦਿਆਲ ਸਿੰਘ,ਗੁਲਤੇਜ ਸਿੰਘ, ਬਖਸ਼ੀਸ਼ ਸਿੰਘ, ਗੁਰਜੰਟ ਸਿੰਘ (ਸਾਰੇ ਮੈਂਬਰ ਪੰਚਾਇਤ), ਬੂਟਾ ਸਿੰਘ, ਸਰਦੂਲ ਸਿੰਘ, ਸੁਖਵਿੰਦਰ ਸਿੰਘ, ਭਗਵੰਤ ਸਿੰਘ ਆਦਿ ਨੇ ਸੇਵਾ ਨਿਭਾਈ ਅਤੇ ਵੱਡੀ ਗਿਣਤੀ ਵਿਚ ਪਿੰਡ ਦੀਆਂ ਸੰਗਤਾਂ ਨੇ ਹਾਜਰੀ ਭਰੀ।
Punjab Post Daily Online Newspaper & Print Media