Friday, March 13, 2026

ਮੋਦੀ ਦੀ ਅਗਵਾਈ ਵਿੱਚ ਦੇਸ਼ ਤਰੱਕੀ ਦੀਆਂ ਮਿਸਾਲਾਂ ਸਥਾਪਿਤ ਕਰ ਰਿਹਾ- ਗੁਰਮਹਾਂਵੀਰ ਸੰਧੂ

Gurmahavir Sandhu

ਪੱਟੀ, 9 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਜਿੱਥੇ ਦੇਸ਼ ਤਰੱਕੀ ਅਤੇ ਖੁਸ਼ਹਾਲੀ ਦੀਆਂ ਨਵੀਆਂ ਮਿਸਾਲਾਂ ਸਥਾਪਿਤ ਕਰ ਰਿਹਾ ਹੈ ਉੱਥੇ ਭਾਰਤੀ ਜਨਤਾ ਪਾਰਟੀ ਵੀ ਆਪਣਾ ਤੇਜ਼ੀ ਨਾਲ ਵਿਸਥਾਰ ਕਰ ਰਹੀ ਹੈ ਅਤੇ ਪਾਰਟੀ ਰਾਜਨੀਤਿਕ ਪਾਰਟੀ ਵੱਜੋਂ ਪੂਰੀ ਦੁਨੀਆਂ ਵਿੱਚ ਪਹਿਲੇ ਨੰਬਰ ‘ਤੇ ਉਭਰ ਕੇ ਸਾਹਮਣੇ ਆਈ ਹੈ। ਇਨਖ਼ਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਪੱਟੀ ਹਲਕਾ ਇੰਚਾਰਜ ਗੁਰਮਹਾਂਵੀਰ ਸਿੰਘ ਸੰਧੂ ਸਰਹਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪ੍ਰਾਪਤੀਆਂ ਤੋਂ ਸੇਧ ਲੈਂਦਿਆਂ ਹੋਇਆ ਵਿਧਾਨ ਸਭਾ ਹਲਕਾ ਪੱਟੀ ਅੰਦਰ ਵੀ ਭਾਜਪਾ ਆਪਣਾ ਅਧਾਰ ਦਿਨੋਂ ਦਿਨ ਮਜ਼ਬੂਤ ਕਰ ਰਹੀ ਹੈ ਅਤੇ ਪਾਰਟੀ ਦੇ ਮਿਹਨਤੀ ਅਹੁਦੇਦਾਰ ਅਤੇ ਵਰਕਰ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਰਾਹੀਂ ਲੋਕਾਂ ਨੂੰ ਵੱਧ ਤੋਂ ਵੱਧ ਪਾਰਟੀ ਦਾ ਮੈਂਬਰ ਬਣਾ ਰਹੇ ਹਨ। ਉਨਾਂ ਕਿਹਾ ਕਿ ਬੀਤੇ ਦਿਨੀਂ ਭਾਜਪਾ ਦੀ ਕੇਂਦਰੀ ਮੰਤਰੀ ਸ਼੍ਰੀਮਤੀ ਮੇਨਿਕਾ ਗਾਂਧੀ ਦੀ ਪੱਟੀ ਫੇਰੀ ਨੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਭਰਿਆ ਹੈ, ਜਿਸ ਦੇ ਦੂਰ ਅੰਦੇਸ਼ੀ ਨਤੀਜੇ ਸਾਹਮਣੇ ਆਉਣਗੇ ਅਤੇ ਪੱਟੀ ਇਲਾਕੇ ਵਿੱਚ ਭਾਜਪਾ ਆਉਣ ਵਾਲੇ ਸਮੇਂ ਵਿੱਚ ਵੱਡੀ ਰਾਜਨੀਤਿਕ ਪਾਰਟੀ ਬਣ ਕੇ ਸਾਹਮਣੇ ਆਵੇਗੀ। ਸੰਧੂ ਨੇ ਦੱਸਿਆ ਕਿ ਪੰਜਾਬ ਪ੍ਰਧਾਨ ਕਮਲ ਸ਼ਰਮਾ ਅਤੇ ਕੈਬਨਿਟ ਮੰਤਰੀ ਅਨਿਲ ਜੋਸ਼ੀ ਦੀਆਂ ਹਦਾਇਤਾਂ ਅਨੁਸਾਰ ਪੂਰੇ ਪੰਜਾਬ ਵਿੱਚ ਭਾਜਪਾ ਦੀਆਂ ਜੜਖ਼ਾਂ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਯੂਥ ਵਰਗ ਨੂੰ ਪਾਰਟੀ ਨਾਲ ਜੋੜਿਆ ਜਾ ਰਿਹਾ ਕਿਉਂਕਿ ਯੂਥ ਵਰਗ ਦੀ ਦੇਸ਼ ਦੀ ਰਾਜਨੀਤੀ ਵਿੱਚ ਅਹਿਮ ਭੂਮਿਕਾ ਹੈ ‘ਤੇ ਉਹ ਹੀ ਦੇਸ਼ ਦਾ ਭਵਿੱਖ ਹਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply