Friday, July 17, 2026

ਯੂਥ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹੈ – ਗੁਰਚਰਨ ਚੰਨ

ਕਿਹਾ, ਧੜਾਧੜ ਪਾਰਟੀ ਨਾਲ ਜੁੜ ਰਿਹਾ ਹੈ ਨੌਜਵਾਨ ਵਰਗ

PPN0906201515

ਪੱਟੀ, 9 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਹਲਕਾ ਵਿਧਾਇਕ ਆਦੇਸ਼ ਪ੍ਰਤਾਪ ਸਿੰਘ ਕੈਰੋਂ ਕੈਬਨਿਟ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਪੱਟੀ ਹਲਕੇ ਵਿੱਚ ਯੂਥ ਅਕਾਲੀ ਦਲ ਦੀ ਭਰਤੀ ਮੁਹਿੰਮ ਤਹਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਭਰਤੀ ਕਰਨ ਲਈ ਸ਼ਹਿਰ ਵਿੱਚ ਨੌਜਵਾਨਾਂ ਦੀਆਂ ਯੂਥ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਜੋ ਸ਼ਹਿਰ ਦੀ ਹਰੇਕ ਵਾਰਡ ਵਿੱਚ ਜਾ ਕੇ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਅਤੇ ਪ੍ਰਾਪਤੀਆਂ ਤੋ ਜਾਣੂ ਕਰਵਾਕੇ ਪਾਰਟੀ ਨਾਲ ਜੁੜਣ ਲਈ ਪ੍ਰੇਰਿਤ ਕਰ ਰਹੀਆਂ ਹਨ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੁਰਚਰਨ ਸਿੰਘ ਚੰਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ ਕਿਹਾ ਕਿ ਇਨਾਂ ਯੂਥ ਕਮੇਟੀਆਂ ਵੱਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਸ਼ਹਿਰ ਦਾ ਨੌਜਵਾਨ ਵਰਗ ਧੜਾਧੜ ਪਾਰਟੀ ਨਾਲ ਜੁੜ ਰਿਹਾ ਹੈ ਅਤੇ ਭਰਤੀ ਮੁਹਿੰਮ ਨੂੰ ਯੂਥ ਵਰਗ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨਖ਼ਾਂ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਵਿੱਚ ਯੂਥ ਵਰਗ ਦੀ ਅਹਿਮ ਭੂਮਿਕਾ ਹੁੰਦੀ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਮੁਹਿੰਮ ਆਰੰਭੀ ਗਈ ਹੈ ਤਾਂ ਜੋ ਯੂਥ ਵਰਗ ਨੂੰ ਪਾਰਟੀ ਨਾਲ ਜੋੜ ਕੇ ਸੂਬਾ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ‘ਤੇ ਲਿਜਾਇਆ ਜਾ ਸਕੇ। ਉਨਾਂ ਯੂਥ ਵਰਗ ਨੂੰ ਪੰਜਾਬ ਦੀ ਤਰੱਕੀ ‘ਤੇ ਖੁਸ਼ਹਾਲੀ ਲਈ ਅਕਾਲੀ ਦਲ ਵਿੱਚ ਭਰਤੀ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਭਰਤੀ ਹੋਣ ਵਾਲੇ ਹਰ ਨੌਜਵਾਨ ਨੂੰ ਪਾਰਟੀ ਵੱਲੋਂ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ ਅਤੇ ਉਨਾਂ ਦਾ ਸਿੱਧਾ ਸੰਪਰਕ ਕੈਰੋਂ ਪਰਿਵਾਰ ਨਾਲ ਹੋਵੇਗਾ। ਇਸ ਮੌਕੇ ਗੁਰਦੇਵ ਸਿੰਘ ਸੋਨੂੰ ਚੀਮਾ, ਰਾਜਪ੍ਰੀਤ ਸਿੰਘ ਕੌਂਸਲਰ, ਚੰਨਬੀਰ ਸਿੰਘ ਕੈਰੋਂ, ਸਰਨੇਕ ਸਿੰਘ ਚੰਨ, ਰਾਜ ਕਰਨ ਸਿੰਘ ਚੰਨ ਆਦਿ ਹਾਜ਼ਿਰ ਸਨ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …

Leave a Reply