Saturday, May 23, 2026

ਸਰਕਾਰੀ ਹਸਪਤਾਲ ਵਿਖੇ ‘ਨੈਸ਼ਨਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ’ ਬਾਰੇ ਦਿੱਤੀ ਜਾਣਕਾਰੀ

PPN0906201517

ਪੱਟੀ, 9 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਸਵਲ ਸਰਜਨ ਤਰਨਤਾਰਨ ਡਾ. ਵਰਿੰਦਰਾ ਸਿੰਘ ਅਤੇ ਜ਼ਿਲਾ ਮਲੇਰੀਆ ਅਫ਼ਸਰ ਡਾ. ਸਵਰਨਜੀਤ ਧਵਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਮ.ਓ ਪੱਟੀ ਡਾ. ਜਸਵੰਤ ਸਿੰਘ, ਐਸ.ਐਮ.ਓ. ਡਾ. ਸੰਜੇ ਕਪੂਰ ਘਰਿਆਲਾ ਦੀਆਂ ਹਦਾਇਤਾਂ ‘ਤੇ ਸਰਕਾਰੀ ਹਸਪਤਾਲ ਪੱਟੀ ਵਿਖੇ ਨੈਸ਼ਨਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਐਸ.ਐਮ.ਓ ਡਾ. ਜਸਵਿੰਦਰ ਸਿੰਘ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੱਛਰਾਂ ਤੋਂ ਹੋਣ ਵਾਲੀਆਂ ਬੀਮਾਰੀਆਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ‘ਤੇ ਸੁਪਰਵਾਇਜ਼ਰ ਗੁਰਜੀਤ ਸਿੰਘ ਨੇ ਕਿਹਾ ਕਿ ਕੋਈ ਵੀ ਬੁਖਾਰ ਸਧਾਰਨ ਨਹੀਂ ਹੁੰਦਾ, ਇਸ ਲਈ ਬੁਖਾਰ ਹੋਣ ‘ਤੇ ਸਾਨੂੰ ਖੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਬਰਸਾਤਾਂ ਵਿੱਚ ਕੱਟੇ, ਜਿਆਦਾ ਪੱਕੇ, ਗਲੇ ਸੜੇ ਹੋਏ ਫਲ ਨਹੀਂ ਖਾਣੇ ਚਾਹੀਦੇ ਅਤੇ ਖਾਣ ਪੀਣ ਵਾਲੀਆਂ ਵਸਤਾਂ ਢੱਕ ਕੇ ਰੱਖਣੀਆਂ ਚਾਹੀਦੀਆਂ ਹਨ। ਇਨਾਂ ਸਾਵਧਾਨੀਆਂ ਨਾਲ ਅਸੀ ਬੀਮਾਰੀਆਂ ਤੋਂ ਬਚ ਸਕਦੇ ਹਾਂ। ਇਸ ਮੌਕੇ ‘ਤੇ ਸੁਪਰਵਾਈਜ਼ਰ ਅਮਰੀਕ ਸਿੰਘ, ਜੋਰਾਵਰ ਸਿੰਘ, ਗੁਰਜੀਤ ਸਿੰਘ, ਫਾਰਮਾਸਿਸਟ ਵਿਜੇ ਕੁਮਾਰ, ਐਲ.ਐਚ.ਵੀ., ਹੈਲਥ ਵਰਕਰ ਪਰਮਜੀਤ ਸਿੰਘ, ਨਵਜੋਤ ਸਿੰਘ, ਮਨਜਿੰਦਰ ਸਿੰਘ ਤੋਂ ਇਲਾਵਾ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …

Leave a Reply