ਅੰਮ੍ਰਿਤਸਰ, 10 ਜੂਨ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਵਤਾਰ ਸਿੰਘ ਨੇ ਸੰਤ ਬਾਬਾ ਦਰਸ਼ਨ ਸਿੰਘ ਜੀ ਡੇਰਾ ਜੋਤੀ ਸਰੂਪ ਸ੍ਰੀ ਫ਼ਤਹਿਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਬਾਬਾ ਦਰਸ਼ਨ ਸਿੰਘ ਜੀ ਨੇ ਸਾਰੀ ਜ਼ਿੰਦਗੀ ਗੁਰੂ ਘਰਾਂ ਦੀ ਸੇਵਾ ਕਰਵਾਉਣ ਤੇ ਪ੍ਰਮਾਤਮਾ ਦੀ ਪ੍ਰੇਮਾ ਭਗਤੀ ਵਿੱਚ ਬਿਤਾਈ।ਉਨ੍ਹਾਂ ਕਿਹਾ ਕਿ ਬਾਬਾ ਜੀ ਵੱਲੋਂ ਕਰਵਾਈਆਂ ਗਈਆਂ ਗੁਰਧਾਮਾਂ ਦੀਆਂ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਬਾਬਾ ਜੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਪੰਥ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਪਰ ਸਤਿਗੁਰੂ ਦਾ ਭਾਣਾ ਅਟੱਲ ਹੈ ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media