Sunday, October 11, 2026

ਸ੍ਰੀ ਅੰਮ੍ਰਿਤਸਰ ਸਾਹਿਬ ਦਾ ਸਥਾਪਨਾ ਦਿਵਸ 14 ਜੂਨ ਨੂੰ ਮਨਾਇਆ ਜਾਵੇਗਾ – ਬੇਦੀ

Diljit Singh Bedi

ਅੰਮ੍ਰਿਤਸਰ, 10 ਜੂਨ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਸਾਹਿਬ ਵੱਲੋਂ ਵਰੋਸਾਈ ਪਾਵਨ ਪਵਿੱਤਰ ਤੇ ਇਤਿਹਾਸਕ ਨਗਰੀ ਸ੍ਰੀ ਅੰਮ੍ਰਿਤਸਰ ਦਾ ਸਥਾਪਨਾ ਦਿਵਸ 14 ਜੂਨ ਐਤਵਾਰ ਨੂੰ ਮਨਾਇਆ ਜਾਵੇਗਾ।ਦਫ਼ਤਰ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਸ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਮਣੀ ਕਮੇਟੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਦਾ ਸਥਾਪਨਾ ਦਿਵਸ 14 ਜੂਨ ਐਤਵਾਰ ਨੂੰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 12 ਜੂਨ ਸ਼ੁਕਰਵਾਰ ਨੂੰ ਰੱਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ 14 ਜੂਨ ਐਤਵਾਰ ਸਵੇਰੇ 9:00 ਵਜੇ ਪੈਣਗੇ। ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਧੁਰ ਕੀ ਬਾਣੀ ਦੇ ਇਲਾਹੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਸਮੂਹ ਸੰਗਤਾਂ ਸਮਾਗਮ ਵਿਚ ਹਾਜਰੀਆਂ ਭਰ ਕੇ ਗੁਰਬਾਣੀ ਜੱਸ ਸਰਵਣ ਕਰਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply