
ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਪੁਰਾਣੀ ਜੇਲ ਰੋਡ, ਰਣਜੀਤ ਐਵਨਿਊ ਦੇ ਨਿਵਾਸੀਆਂ ਨੇ ਸਥਾਨਕ ਸਰਕਾਰ, ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਨਾਲ ਬੈਠਕ ਕਰਕੇ ਉਹਨਾਂ ਵਲੋਂ ਪੂਰੇ ਹਲਕੇ ਦੇ ਵਿਚ ਕਰਵਾਏ ਗਏ ਸਰਵਪੱਖੀ ਵਿਕਾਸ ਲਈ ਉਹਨਾਂ ਦਾ ਧੰਨਵਾਦ ਕਰਦਿਆਂ ਉਹਨਾਂ ਨੂੰ ਸਨਮਾਨਿਤ ਕੀਤਾ ਅਤੇ ਉਹਨਾਂ ਨਾਲ ਵਿਚਾਰ ਵਟਾਂਦਰਾ ਕੀਤਾ।ਇਸ ਮੋਕੇ ਇਲਾਕਾ ਨਿਵਾਸੀਆਂ ਨੇ ਕਿਹਾ ਕਿ ਸ਼੍ਰੀ ਅਨਿਲ ਜੋਸ਼ੀ ਨੇ ਜੋ ਉਹਨਾਂ ਦੇ ਇਲਾਕੇ ਦੇ ਨਾਲ ਹੀ ਪੂਰੇ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਇਆ ਹੈ, ਉਸ ਲਈ ਉਹ ਉਹਨਾਂ ਦੇ ਤਹਿ ਦਿਲੋਂ ਧੰਨਵਾਦੀ ਹਨ ਅਤੇ ਹਰ ਸਮੇਂ ਉਹਨਾਂ ਦੇ ਨਾਲ ਖੜ੍ਹੇ ਹਨ।ਖਾਸ ਤੋਰ ਤੇ ਪੁਰਾਣੀ ਜੇਲ ਰੋਡ ਵਾਲੀ ਸੜਕ ਵਿਸ਼ਵ ਪੱਧਰੀ ਬਨਾਉਣ ਲਈ ਅਤੇ ਇਸ ਦੀ ਨੁਹਾਰ ਬਦਲਣ ‘ਤੇ ਜੋ ਇਥੋਂ ਦੇ ਨਿਵਾਸੀਆਂ ਨੂੰ ਸਹੂਲਤ ਮਿਲੇਗੀ ਅਤੇ ਇਲਾਕੇ ਦੀ ਸ਼ਾਨਦਾਰ ਦਿੱਖ ਬਣੇਗੀ ਇਹ ਇਕ ਮਿਸਾਲ ਹੋਵੇਗੀ ।
ਇਸ ਮੋਕੇ ਤੇ ਸ਼੍ਰੀ ਜੋਸ਼ੀ ਨੇ ਕਿਹਾ ਕਿ ਸਾਨੂੰ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵਲੋਂ ਚਲਾਏ ਗਏ ਸਵੱਛ ਭਾਰਤ ਅਭਿਆਨ ਵਿਚ ਆਪਣਾ ਪੂਰਾ ਯੋਗਦਾਨ ਪਾਉਂਦਿਆਂ ਸਾਫ਼ ਸਫਾਈ ਰੱਖਣੀ ਚਾਹੀਦੀ ਹੈ ਅਤੇ ਆਲਾ ਦੁਆਲਾ ਸਾਫ਼ ਸੁਥਰਾ ਰਖਣਾ ਚਾਹੀਦਾ ਹੈ।ਇਸ ਮੋਕੇ ਤੇ ਸz. ਜਸਪ੍ਰੀਤ ਸਿੰਘ ਅਰੋੜਾ, ਇੰਦਰਜੀਤ ਸਿੰਘ, ਕੁਲਬੀਰ ਸਿੰਘ, ਰਛਪਾਲ ਸਿੰਘ, ਸੁਰਿੰਦਰ ਸਿੰਘ ਹਰਸਿਮਰਨ ਸਿੰਘ, ਗੁਰਿੰਦਰ ਸਿੰਘ, ਹਰਜੀਤ ਸਿੰਘ, ਗੁਰਦੀਪ ਸਿੰਘ, ਸਤਨਾਮ ਸਿੰਘ, ਤਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਰਵਿੰਦਰ ਸਿੰਘ ਆਦਿ ਹਾਜਰ ਸਨ ।
Punjab Post Daily Online Newspaper & Print Media