Wednesday, March 18, 2026

ਬੀਬੀ ਭੁੱਲਰ ਨੇ ਪੰਜਾਬ ਸਰਕਾਰ ਤੇ ਦਿੱਲੀ ਕਮੇਟੀ ਦਾ ਕੀਤਾ ਧੰਨਵਾਦ

Navneet Kaurਨਵੀਂ ਦਿੱਲੀ, 12 ਜੁੂਨ (ਅੰਮ੍ਰਿਤ ਲਾਲ ਮੰਨਣ) ਬੰਬ ਧਮਾਕਿਆਂ ਦੇ ਦੋਸ਼ ‘ਚ ਉਮਰ ਕੈਦ ਭੁਗਤ ਰਹੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਪਤਨੀ ਬੀਬੀ ਨਵਨੀਤ ਕੌਰ ਭੁੱਲਰ ਨੇ ਮੀਡੀਆ ਨੂੰ ਜਾਰੀ ਆਪਣੇ ਬਿਆਨ ਵਿੱਚ ਪ੍ਰੋਫੈਸਰ ਭੁੱਲਰ ਨੂੰ ਦਿੱਲੀ ਦੀ ਤਿਹਾੜ ਜੇਲ ਤੋਂ ਪੰਜਾਬ ਦੀ ਅੰਮ੍ਰਿਤਸਰ ਜੇਲ ਵਿਖੇ ਭੇਜੇ ਜਾਣ ਦਾ ਰਾਹ ਪੱਧਰਾ ਹੋਣ ‘ਤੇ ਅਕਾਲ ਪੁਰਖ ਦਾ ਧੰਨਵਾਦ ਕਰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਇਸ ਮਸਲੇ ਵਿੱਚ ਕੀਤੀ ਗਈ ਅਣਥੱਕ ਮਿਹਨਤ ਦਾ ਵੀ ਜ਼ਿਕਰ ਕੀਤਾ ਹੈ। ਬੀਬੀ ਭੁਲੱਰ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪ੍ਰੋਫੈਸਰ ਭੁੱਲਰ ਨੂੰ ਦਿੱਲੀ ਤੋਂ ਪੰਜਾਬ ਦੀ ਜੇਲ ਵਿੱਚ ਬਦਲਣ ਨੂੰ ਪ੍ਰਵਾਨਗੀ ਦੇਣ ਲਈ ਧੰਨਵਾਦ ਕਰਦੇ ਹੋਏ ਬਾਦਲ ਸਰਕਾਰ ਦੇ ਇਸ ਫੈਸਲੇ ਨੂੰ ਲੰਬੇ ਸਮੇਂ ਤੋਂ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਵਿਚ ਪ੍ਰਭਾਵੀ ਭੂਮਿਕਾ ਨਿਭਾਉਣ ਨਾਲ ਵੀ ਜੋੜਿਆ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply