
ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ ਬਿਊਰੋ)- ਦਿੱਲੀ ਵਿੱਚ ਹੋਏ 1993 ਦੇ ਬੰਬ ਧਮਾਕਿਮਆਂ, ਜਿੰਨ੍ਹਾਂ ਵਿੱਚ ਕਾਂਗਰਸੀ ਆਗੂ ਮਨਜਿੰਦਰ ਸਿੰਘ ਬਿੱਟਾ ਦੇ ਦੋ ਸੁਰੱਖਿਆ ਕਰਮਚਾਰੀ ਮਾਰੇ ਗਏ ਸਨ, ਦੇ ਦੋਸ਼ੀ ਡਾ. ਦਵਿੰਦਰਪਾਲ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ ਮਾਨਸਿਕ ਤੌਰ ‘ਤੇ ਬਿਮਾਰੀ ਚੱਲ ਰਹੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦੇ ਮਾਨਸਿਕ ਰੋਗਾਂ ਦੇ ਸਰਕਾਰੀ ਹਸਪਤਾਲ (ਵਿਦਿਆ ਸਾਗਰ ਇੰਸਟੀਚਿਊਟ ਆਫ ਹੈਲਥ) ਵਿੱਚ ਰੱਖਿਆ ਜਾਵੇਗਾ।
ਵਰਨਣਯੋਗ ਹੈ ਕਿ ਪੋ: ਦਵਿੰਦਰਪਾਲ ਸਿੰਘ ਭੁੱਲਰ ਨੂੰ ਅੱਜ ਦੇਸ਼ ਦੀ ਸਭ ਤੋਂ ਸੁਰੱਖਿਅਤ ਤਿਹਾੜ ਜੇਲ੍ਹ ਦਿੱਲੀ ਤੋਂ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਇੱਕ ਐਂਬੂਲੈਂਸ ਵਿੱਚ ਅੰਮ੍ਰਿਤਸਰ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦਾ ਮੈਡੀਕਲ ਕਰਵਾਇਆ ਗਿਆ ਅਤੇ ਡਾਕਟਰਾਂ ਦੀ ਸਲਾਹ ਤੇ ਪ੍ਰੋ: ਭੁੱਲਰ ਨੂੰ ਮਾਨਸਿਕ ਰੋਗਾਂ ਦੇ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
Punjab Post Daily Online Newspaper & Print Media