Wednesday, October 7, 2026

 ਸ਼ਹੀਦ ਬਾਬਾ ਸਿੱਧ ਭੋਇ ਜੀ ਦਾ ਤਿੰਨ ਰੋਜ਼ਾ ਸਲਾਨਾ ਜੋੜ ਮੇਲਾ ਭਲਕ ਤੋਂ

ਪੱਟੀ, 12 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਧੰਨ ਧੰਨ ਅਮਰ ਸ਼ਹੀਦ ਬਾਬਾ ਸਿੱਧ ਭੋਇ ਸਾਹਿਬ ਜੀ ਦਾ ਤਿੰਨ ਦਿਨਾ ਸਲਾਨਾ ਜੋੜ ਮੇਲਾ ਗੁਰਦੁਆਰਾ ਭਿਆਣਾਂ ਸਾਹਿਬ ਜੀ ਧਾਰੀਵਾਲ ਵਿਖੇ 14 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਸਰਪੰਚ ਗੁਰਸ਼ਰਨ ਸਿੰਘ ਭੋਲਾ ਧਾਰੀਵਾਲ ਅਤੇ ਅਵਤਾਰ ਸਿੰਘ ਧਾਰੀਵਾਲ ਨੇ ਦੱਸਿਆ ਕਿ 14 ਜੂਨ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਰਾਤ ਨੂੰ ਧਾਰਮਿਕ ਦੀਵਾਨ ਵਿੱਚ ਬਾਬਾ ਪਿਆਰਾ ਸਿੰਘ ਗੁਰੂ ਜਸ ਸੁਣਾ ਕੇ ਸੰਗਤ ਨੂੰ ਨਿਹਾਲ ਕਰਨਗੇ, 15 ਜੂਨ ਨੂੰ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ ਅਤੇ 16 ਜੂਨ ਨੂੰ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਹਰਪ੍ਰੀਤ ਸਿੰਘ ਮਖੂ ਕਥਾਵਾਚਕ, ਭਾਈ ਸਤਨਾਮ ਸਿੰਘ ਅਰਸ਼ੀ, ਭਾਈ ਅਵਤਾਰ ਸਿੰਘ ਧਾਰੀਵਾਲ ਦਾ ਕਵੀਸ਼ਰੀ ਜਥਾ, ਭਾਈ ਸਤਨਾਮ ਸਿੰਘ ਲਾਲੂ ਘੁੰਮਣ ਦਾ ਢਾਡੀ ਜੱਥਾ ਗੁਰੂ ਜਸ ਸੁਣਾਉਣਗੇ। ਇਸ ਦੌਰਾਨ ਬਾਬਾ ਅਵਤਾਰ ਸਿੰਘ ਜੀ ਘਰਿਆਲੇ ਵਾਲੇ, ਬਾਬਾ ਤਾਰਾ ਸਿੰਘ ਪੱਟੀ ਮੋੜ ਵਾਲੇ, ਬਾਬਾ ਮੌਜੀ ਦਾਸ ਮਾੜੀ ਕੰਬੋਕੇ ਵਾਲੇ, ਬਾਬਾ ਗਿਆਨ ਸਿੰਘ ਮਨਿਹਾਲੇ ਵਾਲੇ, ਬਾਬਾ ਬੀਰ ਸਿੰਘ ਦਿਆਲਪੁਰੇ ਵਾਲੇ ਵਿਸ਼ੇਸ਼ ਤੌਰ ‘ਤੇ ਪਹੁੰਚਣਗੇ। 16 ਜੂਨ ਨੂੰ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਚਮਿਆਰੀ ਅਤੇ ਸੰਤ ਬਾਬਾ ਮਾਣ ਸਿੰਘ, ਸਪੋਰਟਸ ਕਲੱਬ ਦੀਆਂ ਟੀਮਾਂ ਵਿੱਚਕਾਰ ਕਬੱਡੀ ਦਾ ਮੈਚ ਹੋਵੇਗਾ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply