Saturday, March 21, 2026

 ਪਾਵਨ ਸਰੂਪ ਚੋਰੀ ਵਾਲੇ ਸ਼ਰਾਰਤੀਆਂ ਦੀ ਜਾਣਕਾਰੀ ਦੇਣ ਵਾਲੇ ਨੂੰ ਫੈਡਰੇਸ਼ਨ ਦੇਵੇਗੀ 5 ਲੱਖ

 ਸ਼ਰਾਰਤੀ ਅਨਸਰਾਂ ਦੀ ਭਾਲ ਕਰਨ ਵਿੱਚ ਪੁਲਿਸ ਨਾਕਾਮਯਾਬ- ਫੈਡਰੇਸ਼ਨ ਆਗੂ

PPN1306201505
ਬਠਿੰਡਾ, 13 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪਿੰਡ ਬੁਰਜ ਜਵਾਹਰ ਸਿੰਘ ਵਾਲਾ (ਨੇੜੇ ਬਰਗਾੜੀ) ਵਿਖੇ ਸ਼ਰਾਰਤੀ ਅਨਸਰ ਵੱਲੋਂ ਭਾਵਨਾਵਾਂ ਨੂੰ ਆਹਤ ਕਰਦਿਆਂ ਸਾਜਿਸ਼ ਤਹਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕੀਤੇ ਗਏ ਜਿਸ ਕਰਕੇ ਸਿੱਖ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਸਿੱਖ ਧਾਰਮਿਕ ਜਥੇਬੰਦੀਆਂ ਵੱਲੋਂ ਉਕਤ ਸ਼ਰਾਰਤੀ ਅਨਸਰਾਂ ਦੀ ਭਾਲ ਕਰਕੇ ਸਖਤ ਸਜਾ ਦੇਣ ਦੀ ਮੰਗ ਵੀ ਕੀਤੀ ਜਾ ਰਹੀ ਹੈ ਪਰ ਇਸ ਮਾਮਲੇ ਨੂੰ ਲੈਕੇ ਹੁਣ ਤੱਕ ਪੁਲਿਸ ਦੇ ਹੱਥ ਕੋਈ ਠੋਸ ਸੁਰਾਗ ਨਹੀਂ ਲੱਗ ਸਕਿਆ।ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਉਕਤ ਸ਼ਰਾਰਤੀ ਅਨਸਰਾਂ ਦੀ ਭਾਲ ਲਈ ਵਿਸ਼ੇਸ਼ ਉਰਪਾਲੇ ਸ਼ੁਰੂ ਕਰ ਦਿੱਤੇ ਹਨ।ਬਠਿੰਡਾ ਪ੍ਰੈਸ ਕਲੱਬ ਵਿਖੇ ਫੈਡਰੇਸ਼ਨ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਾਕਾ ਨਰੂਆਣਾ ਨੇ ਐਲਾਨ ਕੀਤਾ ਕਿ ਪਾਵਨ ਸਰੂਪ ਚੋਰੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀ ਜਾਣਕਾਰੀ ਦੇਣ ਵਾਲੇ ਨੂੰ ਫੈਡਰੇਸ਼ਨ ਵੱਲੋਂ 5 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ ਤੇ ਉਸਦੀ ਪਛਾਣ ਵੀ ਗੁਪਤ ਰੱਖੀ ਜਾਵੇਗੀ। ਉਹਨਾਂ ਕਿਹਾ ਕਿ ਇਹ ਇਨਾਮ ਰਾਸ਼ੀ ਦੇਣ ਦਾ ਮੁੱਖ ਮਕਸਦ ਭਾਵਨਾਵਾਂ ਆਹਤ ਕਰਨ ਵਾਲੇ ਉਕਤ ਸ਼ਰਾਰਤੀ ਅਨਸਰਾਂ ਨੂੰ ਸੰਗਤਾਂ ਦੇ ਸਾਹਮਣੇ ਲਿਆਕੇ ਸਜਾ ਦਵਾਉਣਾ ਹੈ। ਉਹਨਾਂ ਸਿੱਖ ਧਾਰਮਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁੱਦੇ ਤੇ ਸਿਆਸੀ ਰੋਟੀਆਂ ਸੇਕਣ ਦੀ ਬਜਾਏ ਉਕਤ ਦੋਸ਼ੀ ਦੀ ਭਾਲ ਵੱਲ ਕਦਮ ਵਧਾਉਣ।
ਹਰਜਿੰਦਰ ਸਿੰਘ ਕਾਕਾ ਨਰੂਆਣਾ, ਠੇਕੇਦਾਰ ਚਰਨਜੀਤ ਸਿੰਘ ਖਿਆਲੀਵਾਲਾ, ਸੁਖਜੀਤ ਸਿੰਘ ਹੈਪੀ ਖਾਲਸਾ ਆਦਿ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿੱਚ ਸ਼ਿਫਟ ਕਰਨ ਲਈ ਦਿੱਲੀ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ। ਇਸ ਮੌਕੇ ਉਹਨਾ ਦੇ ਨਾਲ ਗੁਰਦੀਪ ਸਿੰਘ ਬੀਬੀਵਾਲਾ, ਸੁਖਜਿੰਦਰ ਸਿੰਘ ਫੌਜੀ ਨਰੂਆਣਾ, ਹਰਪ੍ਰੀਤ ਬਰਾੜ ਆਦਿ ਸ਼ਾਮਲ ਸਨ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply