
ਖਾਲੜਾ, 13 ਜੂਨ (ਰਣਬੀਰ ਸਿੰਘ ਗੋਲਣ / ਲਖਵਿੰਦਰ ਗੋਲਣ) – ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਤੋਂ ਸਿੱਖਿਆ ਲੈ ਰਹੇ ਬੱਚਿਆਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਗੁਰੂ ਸਾਹਿਬਾਨਾਂ ਦੀ ਬਖਸ਼ੀ ਗਈ ਦਾਤ ਸਿੱਖੀ ਅਤੇ ਸਿੱਖ ਇਤਿਹਾਸ ਬਾਰੇ ਲੋਕਾਂ ਨੂੰ ਜਾਣੁ ਕਰਵਾਇਆ ਜਾ ਰਿਹਾ ਹੈ ਅਤੇ ਸਿੱਖਾਂ ਨੂੰ ਅੰਮ੍ਰਿਤ ਛੱਕ ਕੇ ਸਿੰਘ ਸੱਜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਕਿ ਸਿੱਖੀ ਵਿੱਚ ਆ ਰਹੀਆਂ ਗਿਰਾਵਟਾਂ ਨੂੰ ਦੂਰ ਕੀਤਾ ਜਾ ਸਕੇ।ਵੱਖ ਵੱਖ ਥਾਈਂ ਪ੍ਰਚਾਰ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਹਰਪ੍ਰੀਤ ਸਿੰਘ, ਮਨਰਾਜ ਸਿੰਘ ਅਤੇ ਗੁਰਸ਼ਰਨ ਸਿੰਘ ਨੇ ਕਿਹਾ ਕਿ ਸਾਨੂੰ ਦੁਨੀਆ ਅੰਦਰ ਚੱਲ ਰਹੇ ਪਾਖੰਡ ਅਤੇ ਪਾਖੰਡੀ ਬਾਬਿਆਂ ਦੇ ਬਹਿਕਾਵਿਆਂ ਵਿੱਚ ਨਹੀਂ ਆਉਣਾ ਚਾਹੀਦਾ, ਸਗੋਂ ਗੁਰੂ ਸਾਹਿਬਾਨ ਦੀ ਰਚੀ ਗਈ ਬਾਣੀ ਵਿੱਚ ਰੁੱਚੀ ਰੱਖਦਿਆਂ ਹੋਇਆਂ ਗੁਰੂ ਗ੍ਰੰਥ ਸਾਹਿਬ ਨਾਲ ਜੁੜਨਾ ਚਾਹੀਦਾ ਹੈ ਅਤੇ ਹੋਰਨਾਂ ਨੂੰ ਵੀ ਜੋੜਨਾ ਚਾਹੀਦਾ ਹੈ ਤਾਂ ਕਿ ਲੋਕ ਸਿੱਖ ਇੰਨ੍ਹਾਂ ਪਾਖੰਡੀ ਬਾਬਿਆਂ ਨੂੰ ਛੱਡ ਕੇ ਗੁਰਦਆਰਿਆਂ ਵਿੱਚ ਜਾ ਕੇ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਣ, ਸਿੱਖ ਇਤਿਹਾਸ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਤੇ ਆਪਣੇ ਅੰਧ ਵਿਸ਼ਵਾਸ਼ ਨੂੰ ਦੂਰ ਕਰਨ ।ਪਤਿਤ ਹੋ ਰਹੇ ਬੱਚਿਆਂ ਬਾਰੇ ਉਨ੍ਹਾਂ ਕਿਹਾ ਕਿ ਕੇਸ ਕਟਵਾ ਕੇ ਬੱਚੇ ਤੇ ਨੌਜਵਾਨ ਦਸਮ ਪਿਤਾ ਦੀ ਇਸ ਦਿੱਤੀ ਗਈ ਕੁਰਬਾਨੀ ਨੂੰ ਭੁੱਲ ਗਏ ਹਨ ਕਿ ਕਿਵੇਂ ਉਨ੍ਹਾਂ ਸਿੱਖੀ ਨੂੰ ਕਾਇਮ ਰੱਖਣ ਲਈ ਆਪਣਾ ਸਰਬੰਸ ਵਾਰ ਦਿੱਤਾ। ਇਸ ਸਮੇਂ ਬਾਬਾ ਬਿੱਟੂ, ਨਿਸ਼ਾਨ ਸਿੰਘ, ਨਿਰਮਲ ਸਿੰਘ, ਗੁਰਲਾਲ ਸਿੰਘ ਅਤੇ ਹੋਰ ਪ੍ਰਚਾਰਕ ਤੇ ਪ੍ਰਬੰਧਕ ਮੌਜੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media