Tuesday, September 29, 2026

ਹਲਕੇ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ- ਰਣੀਕੇ, ਸੰਧੂ

ਵਡਾਲੀ ਵਲੋਂ ਰਣੀਕੇ ਤੇ ਉਪਕਾਰ ਸੰਧੂ ਦਾ ਸਨਮਾਨ

PPN1506201509

ਛੇਹਰਟਾ, 15 ਜੂਨ (ਪ.ਪ) – ਜ਼ਿਲ੍ਹਾ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਪੇਡਾ ਚੇਅਰਮੈਨ ਬਣਨ ਤੋਂ ਬਾਅਦ ਕੈਬਨਿਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਨਾਲ ਗੁਰਦੁਆਰਾ ਜਨਮ ਅਸਥਾਨ ਵਡਾਲੀ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਇਸ ਅਵਸਰ ‘ਤੇ ਜਿਲਾ ਅਕਾਲੀ ਜਥਾ ਸ਼ਹਿਰੀ ਦੇ ਮੀਤ ਪ੍ਰਧਾਨ ਜਸਬੀਰ ਸਿੰਘ ਵਡਾਲੀ ਵਲੋਂ ਇਕ ਵਿਸ਼ਾਲ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਸਬੀਰ ਸਿੰਘ ਵਡਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਨੇਤਾ ਉਪਕਾਰ ਸਿੰਘ ਸੰਧੂ ਨੂੰ ਜੋ ਮਾਣ ਬਖ਼ਸ਼ਿਆ ਹੈ, ਉਸ ਨਾਲ ਅਕਾਲੀ ਵਰਕਰਾਂ ਵਿਚ ਭਾਰੀ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ। ਉਨਾਂ ਕਿਹਾ ਕਿ ਰਣੀਕੇ ਤੇ ਉਪਕਾਰ ਸੰਧੂ ਦੀ ਅਗਵਾਈ ਹੇਠ ਅਕਾਲੀ ਜਥਾ ਸ਼ਹਿਰੀ ਆਉਣ ਵਾਲੀਆਂ ਚੋਣਾਂ ਵਿਚ ਜਿੱਤ ਹਾਸਲ ਕਰੇਗਾ।ਜਸਬੀਰ ਵਡਾਲੀ ਨੇ ਉਪਕਾਰ ਸਿੰਘ ਸੰਧੂ ਤੇ ਕੈਬਨਿਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਨੂੰ ਸਿਰਪਾਓ ਤੇ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ।
ਇਸ ਮੋਕੇ ਸ਼੍ਰੌਮਣੀ ਕਮੇਟੀ ਮੈਂਬਰ ਮਗਵਿੰਦਰ ਸਿੰਘ ਖਾਪੜਖੇੜੀ ਤੇ ਭਾਈ ਰਾਮ ਸਿੰਘ, ਗੁ: ਬੌਹੜੀ ਸਾਹਿਬ ਦੇ ਪ੍ਰਧਾਨ ਸਵਿੰਦਰ ਸਿੰਘ ਕੋਟ ਖਾਲਸਾ, ਕੋਂਸਲਰ ਓਮ ਪ੍ਰਕਾਸ਼ ਗੱਬਰ, ਚਮਨਦੀਪ ਗੋਲਡੀ, ਠੇਕੇਦਾਰ ਕੁਲਦੀਪ ਸਿੰਘ, ਜਸਪਾਲ ਭੱਟੀ, ਦਿਲਰਾਜ ਗਿੱਲ, ਸੁਰਜੀਤ ਸਿੰਘ, ਸੁਰਿੰਦਰ ਮਿੱਤਲ, ਭਜਨ ਸਿੰਘ ਗਾਬੜੀਆ, ਹਰਜਿੰਦਰ ਸਿੰਘ, ਮੇਜਰ ਸਿੰਘ ਸਰਕਾਰੀਆ, ਅਮਰੀਕ ਸਿੰਘ ਗੁਮਾਨਪੁਰਾ, ਹਰਪਾਲ ਸਿੰਘ ਖਾਪੜਖੇੜੀ, ਸੁਖਮਿੰਦਰ ਸਿੰਘ ਸੋਹਲ ਆਦਿ ਹਾਜਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply