Tuesday, September 29, 2026

ਜੰਮੂ ਵਿਚ ਸਿੱਖਾਂ ‘ਤੇ ਕੀਤਾ ਗਿਆ ਪੁਲਿਸ ਵੱਲੋਂ ਹਮਲਾ ਅਤਿ ਨਿੰਦਣਯੋਗ- ਖਾਲਸਾ

PPN1606201504
ਪੱਟੀ, 16 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਜੂਨ 1984 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਘੱਲੂਘਾਰੇ ਸਬੰਧੀ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਪੋਸਟਰ ਪਾੜਨ ਅਤੇ ਸਿੱਖ ਆਗੂਆਂ ‘ਤੇ ਜੰਮੂ ਪੁਲਿਸ ਵੱਲੋਂ ਕੀਤਾ ਗਿਆ ਹਮਲਾ ਅਤਿ ਨਿੰਦਣਯੋਗ ਕਾਰਵਾਈ ਹੈ।ਇਹ ਪ੍ਰਗਟਾਵਾ ਧੰਨ ਧੰਨ ਬਾਬਾ ਭਾਈ ਝਾੜੂ ਸਾਹਿਬ ਜੀ ਦੇ ਹਜ਼ੂਰੀ ਕਥਾ ਵਾਚਕ ਭਾਈ ਦਿਲਬਾਗ ਸਿੰਘ ਖਾਲਸਾ ਨੇ ਕੀਤਾ।
ਉਨ੍ਹਾਂ ਕਿਹਾ ਕਿ ਘੱਲੂਘਾਰੇ ਦੀ ਬਰਸੀ ਜੰਮੂ ਦੀਆਂ ਸੰਗਤਾਂ ਵੱਲੋਂ ਹਰ ਸਾਲ ਮਨਾਈ ਜਾਂਦੀ ਹੈ।ਪਰ ਇਸ ਵਾਰ ਜੋ ਸਿੱਖਾਂ ‘ਤੇ ਪੁਲਿਸ ਵੱਲੋਂ ਅੰਨ੍ਹਾ ਤਸ਼ੱਦਦ ਕੀਤਾ ਗਿਆ ਹੈ ਉਹ ਬਹੁਤ ਹੀ ਘਿਨੌਣੀ ਕਾਰਵਾਈ ਹੈ।ਉਨ੍ਹਾਂ ਕਿ ਸਾਡੇ ਸਮਾਜ ਵਿਚ ਹਰ ਇੱਕ ਨੂੰ ਆਪਣੇ ਧਰਮ ਅਨੁਸਾਰ ਗੁਰਪੁਰਬ ਅਤੇ ਸ਼ਹੀਦੀ ਦਿਹਾੜੇ ਮਨਾਉਣ ਦਾ ਅਧਿਕਾਰ ਹੈ, ਪਰ ਸਿੱਖਾਂ ਨਾਲ ਹਮੇਸ਼ਾਂ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾਂਦਾ ਹੈ।ਉਨ੍ਹਾਂ ਨੇ ਕਿਹਾ ਕਿ ਜੰਮੂ ਪੁਲਿਸ ਵੱਲੋਂ ਕੀਤਾ ਹਮਲਾ ਸੋਚੀ ਸਮਝੀ ਸਾਜਿਸ਼ ਦਾ ਨਤੀਜਾ ਹੈ।ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜੰਮੂ ਵਿਚ ਸਿੱਖਾਂ ‘ਤੇ ਹੋਏ ਹਮਲੇ ਵਿਚ ਸ਼ਹੀਦ ਹੋਏ ਸਿੱਖ ਨੂੰ ਇਨਸਾਫ ਦਿਵਾਇਆ ਜਾਵੇ ਅਤੇ ਦੋਸ਼ੀ ਪੁਲਿਸ ਕਰਮਚਾਰੀਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।ਇਸ ਮੌਕੇ ਉਨ੍ਹਾਂ ਦੇ ਨਾਲ ਬਾਬਾ ਸੁਖਵਿੰਦਰ ਸਿੰਘ ਦਿਓਲ, ਹਰਮੀਤ ਸਿੰਘ ਖਾਲਸਾ, ਮਨਦੀਪ ਸਿੰਘ ਡਿੱਬੀਪੁਰਾ ਆਦਿ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply