ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਵੀ ਭਗਤ ਨੇ ਜਾਣਕਾਰੀ ਦੇਦਿੰਆਂ ਦੱਸਿਆ ਕਿ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਕੁਲ 32 ਉਮੀਦਵਾਰਾਂ ਨੇ ਕਾਗਜ਼ ਦਾਖਲ ਕਰਵਾਏ ਸਨ ਅਤੇ ਅੱਜ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਗਈ, ਜਿਸ ਵਿਚੋਂ 8 ਉਮੀਦਵਾਰਾਂ ਦੇ ਕਾਗਜ਼ ਰੱਦ ਹੋ ਗਏ ਹਨ। ਉਨਾਂ ਅੱਗੇ ਦੱਸਿਆ ਕਿ ਸ੍ਰੀ ਬਲਦੇਵ ਸਿੰਘ ਸੀ.ਪੀ.ਆਈ, ਸ੍ਰੀ ਰਜਿੰਦਰਮੋਹਨ ਸਿੰਘ ਛੀਨਾ ਭਾਜਪਾ, ਸ੍ਰੀ ਰਾਣਾ ਗੁਰਜੀਤ ਸਿੰਘ ਕਾਂਗਰਸ , ਸ੍ਰੀ ਸਤਪਾਲ ਸਿੰਘ ਬਸਪਾ, ਸ੍ਰੀ ਰਵੀ ਜੀਤ ਸਿੰਘ ਆਪ, ਸ੍ਰੀ ਰਿੰਕੂ ਬਹੁਜਨ ਸ਼ਕਤੀ ਪਾਰਟੀ, ਸ੍ਰੀ ਅਮਰਿੰਦਰਪਾਲ ਸਿੰਘ ਬੇਦੀ ਆਜ਼ਾਦ ਤੇ ਸ੍ਰੀ ਸਤਨਾਮ ਸਿੰਘ ਸੀ.ਪੀ ਐਮ ਪੰਜਾਬ ਦੇ ਕਾਗਜ਼ ਰੱਦ ਹੋ ਗਏ ਹਨ।ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਵੀ ਭਗਤ ਨੇ ਅੱਗੇ ਦੱਸਿਆ ਕਿ ਉਮੀਦਵਾਰ ਜਾਂ ਉਸਦੇ ਕਿਸੇ ਤਜਵੀਜ਼ਕਾਰ ਜਾਂ ਚੋਣ ਏਜੰਟ ਆਪਣੇ ਨਾਮਜ਼ਦਗੀ ਪੱਤਰ ਮਿਤੀ 12 ਅਪ੍ਰੈਲ ਨੂੰ ਬਾਅਦ ਦੁਪਹਿਰ 3.00 ਵਜੇ ਤੱਕ ਵਾਪਸ ਲੈ ਸਕਦੇ ਹਨ।ਉਨ੍ਹਾਂ ਕਿਹਾ ਕਿ 30 ਅਪ੍ਰੈਲ 2014 ਨੂੰ ਸਵੇਰੇ 7.00 ਵਜੇ ਤੋਂ ਲੈ ਕੇ ਸ਼ਾਮ 6.00 ਵਜੇ ਤੱਕ ਵੋਟਾਂ ਪੈਣਗੀਆਂ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …