
ਬਠਿੰਡਾ, 16 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਕੈਨੇਡਾ ਦੀ ਚੋਟੀ ਦੀ ਯੂਨੀਵਰਸਿਟੀ ਆਫ਼ ਬ੍ਰਿਟਿਸ਼ ਕੋਲੰਬੀਆ ਜਿਸਦਾ ਦੁਨੀਆ ਵਿੱਚ 43ਵਾਂ ਰੈਂਕ ਹੈ, ਦੇ ਸਹਿਯੋਗ ਨਾਲ ਸਿੱਖਿਆ ਖੇਤਰ ਦੀ ਅਗਵਾਈ ਕਰਨ ਵਾਲਿਆਂ ਲਈ ‘ਸ਼ਕਾਲਰਸ਼ਿਪ ਆਫ਼ ਟੀਚਿੰਗ ਐਂਡ ਲਰਨਿੰਗ’ ਬਾਰੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਯੂਨੀਵਰਸਿਟੀ ਆਫ਼ ਬ੍ਰਿਟਿਸ਼ ਕੋਲੰਬੀਆ ਤੋਂ ਫੈਕਲਟੀ ਆਫ਼ ਐਜ਼ੂਕੇਸ਼ਨ ਦੇ ਪ੍ਰੋਫੈਸਰ (ਡਾ.) ਹੈਰੀ ਹੂਬਲ, ਨੈਸ਼ਨਲ ਟੀਚਿੰਗ ਫੈਲੋ, ਕੈਨੇਡਾ ਨੇ ਵੀਡਿਓ ਕਾਨਫਰੰਸਿੰਗ ਰਾਹੀਂ ਸੰਬੋਧਨ ਕੀਤਾ । ਇਸ ਸੈਮੀਨਾਰ ਵਿੱਚ ਪੰਜਾਬ ਦੇ ਵੱਖ-ਵੱਖ ਚੋਟੀ ਦੇ ਵਿਦਿਅਕ ਅਦਾਰਿਆਂ ਦੇ ਨੁੰਮਾਇਦਿਆਂ ਨੇ ਹਿੱਸਾ ਲਿਆ। ਵਿਕਾਸਸ਼ੀਲ ਦੇਸ਼ਾਂ ਜਿਵੇਂ ਚੀਨ, ਜਪਾਨ, ਯੂ.ਕੇ., ਅਮਰੀਕਾ, ਸਪੇਨ, ਨਿਊਜ਼ੀਲੈਂਡ, ਸਿੰਘਾਪੁਰ ਅਤੇ ਆਸਟ੍ਰੇਲੀਆ ਆਦਿ ਵਿੱਚ ਸਫਲਤਾਪੂਰਵਕ ਚਲਾਏ ਜਾ ਰਹੇ ਇਸ ਪ੍ਰੋਗਰਾਮ ਨੂੰ ਭਾਰਤ ਵਿੱਚ ਪਹਿਲੀ ਵਾਰ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਸ਼ੁਰੂ ਕੀਤਾ ਗਿਆ ਹੈ। ‘ਸ਼ਕਾਲਰਸ਼ਿਪ ਆਫ਼ ਟੀਚਿੰਗ ਐਂਡ ਲਰਨਿੰਗ’ ਪ੍ਰੋਗਰਾਮ ਤਹਿਤ ਯੂਨੀਵਰਸਿਟੀ ਆਫ਼ ਬ੍ਰਿਟਿਸ਼ ਕੋਲੰਬੀਆ ਨੇ ਅਲੱਗ ਅਲੱਗ ਦੇਸ਼ਾਂ ਵਿੱਚ ਸਿੱਖਿਆ ਦੀ ਅਗਵਾਈ ਕਰਨ ਵਾਲਿਆਂ ਦੇ ਸਮੂਹ ਬਣਾਏ ਹਨ ਅਤੇ ਭਾਰਤ ਵਿੱਚ ਵੀ ਇਸ ਪ੍ਰੋਗਰਾਮ ਤਹਿਤ ਪੂਰੇ ਦੇਸ਼ ਤੋਂ ਸਿੱਖਿਆ ਖੇਤਰ ਦੀ ਅਗਵਾਈ ਕਰਨ ਵਾਲਿਆਂ ਦਾ ਸਮੂਹ ਬਣਾਉਣ ਦਾ ਮਾਣ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਹਿੱਸੇ ਆਇਆ ਹੈ।
ਯੂਨੀਵਰਸਿਟੀ ਆਫ਼ ਬ੍ਰਿਟਿਸ਼ ਕੋਲੰਬੀਆ ਤੋਂ ਫੈਕਲਟੀ ਆਫ਼ ਐਜ਼ੂਕੇਸ਼ਨ ਦੇ ਪ੍ਰੋਫੈਸਰ (ਡਾ.) ਹੈਰੀ ਹੂਬਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰੋਗਰਾਮ ਨਾਲ ਦੁਨੀਆਂ ਦੇ 400 ਤੋਂ ਵਧੇਰੇ ਐਜ਼ੂਕੇਸ਼ਨਲ ਲੀਡਰ ਜੁੜੇ ਹੋਏ ਹਨ ਅਤੇ ਹੁਣ ਭਾਰਤ ਵਿੱਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਹੋਰ ਵੀ ਐਜ਼ੂਕੇਸ਼ਨਲ ਲੀਡਰ ਜੁੜ ਸਕਦੇ ਹਨ। ਉਨ੍ਹਾਂ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨਾਲ ਰਿਸਰਚ ਅਤੇ ਡਿਵੈਲਪਮੈਂਟ ਲਈ ਕੰਮ ਕਰਨ ਤੋਂ ਇਲਾਵਾ ਫੈਕਲਟੀ ਅਤੇ ਵਿਦਿਆਰਥੀ ਵਟਾਂਦਰਾ ਦੀਆਂ ਸੰਭਾਵਨਾਵਾਂ ਬਾਰੇ ਵੀ ਜ਼ਿਕਰ ਕੀਤਾ।
ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਸ. ਗੁਰਮੀਤ ਸਿੰਘ ਧਾਲੀਵਾਨ ਨੇ ਪ੍ਰੋਫੈਸਰ (ਡਾ.) ਹੈਰੀ ਹੂਬਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਿਆ ਖੇਤਰ ਦੀਆਂ ਚੁਣੋਤੀਆਂ ਨੂੰ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਸਮਝ ਕੇ ਬਹੁਤ ਸਾਰੇ ਵਿਲੱਖਣ ਕਾਰਜ ਕੀਤੇ ਹਨ ਜਿਨ੍ਹਾਂ ਵਿੱਚ ਪਿਛਲੇ ਤਿੰਨ ਸਾਲਾਂ ਦੀ ਰਿਸਰਚ ਤੋਂ ਬਾਅਦ ਤਿਆਰ ਕੀਤਾ ਗਿਆ ‘ਵਿਲੱਖਣ ਇੰਡਸਟਰੀ ਅਕੈਡਮੀਆ ਇੰਟਰਫੇਸ ਮਾਡਲ’ ਸ਼ਾਮਿਲ ਹੈ ਜਿਸ ਨਾਲ ਪੂਰੇ ਵਿਸ਼ਵ ਚੋਂ ਬੇਰੁਜ਼ਗਾਰੀ ਖਤਮ ਹੋ ਸਕਦੀ ਹੈ। ਉਹਨਾਂ ਨੇ ਦੱਸਿਆ ਕਿ ਯੂ.ਐਸ.ਏ. ਦੀ ਸਟੇਂਨਫੋਰਡ ਯੂਨੀਵਰਸਿਟੀ ਜਿਸਦਾ ਵਿਸ਼ਵ ਵਿੱਚ 5ਵਾਂ ਸਥਾਨ ਹੈ, ਦਾ ਵੀ ਇੱਕ ਡੇਲੀਗੇਸ਼ਨ ਅਗਲੇ ਮਹੀਨੇ ਬਾਬਾ ਫ਼ਰੀਦ ਕੈਂਪਸ ਵਿਖੇ ਆ ਰਿਹਾ ਹੈ। ੁਨ੍ਹਾਂ ਨੇ ਕਿਹਾ ਕਿ ਦੁਨੀਆਂ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ਵੱਲੋਂ ਸੰਸਥਾ ਵਿਖੇ ਅਜਿਹੇ ਪ੍ਰੋਗਰਾਮ ਆਯੋਜਿਤ ਕਰਨ ਨਾਲ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਉਣੀਆਂ ਯਕੀਨੀ ਹਨ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media